ਲੁਧਿਆਣਾ 'ਚ ਭਿਆਨਕ ਹਾਦਸੇ ਦੌਰਾਨ 2 ਜਵਾਨ ਮੁੰਡਿਆਂ ਦੀ ਮੌਤ, ਤੀਜੇ ਦੀ ਹਾਲਤ ਨਾਜ਼ੁਕ
Monday, Dec 04, 2023 - 12:22 PM (IST)

ਲੁਧਿਆਣਾ (ਵੈੱਬ ਡੈਸਕ, ਰਾਜ) : ਇੱਥੇ ਲੁਹਾਰਾ ਪੁਲ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ 2 ਜਵਾਨ ਮੁੰਡਿਆਂ ਦੀ ਮੌਤ ਹੋ ਗਈ, ਜਦੋਂ ਕਿ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਮਨਪ੍ਰੀਤ ਆਪਣੇ ਭਰਾ ਗੁਰਪ੍ਰੀਤ ਨਾਲ ਮੋਟਰਸਾਈਕਲ 'ਤੇ ਕੰਮ ਲਈ ਕਿਤੇ ਜਾ ਰਿਹਾ ਸੀ।
ਜਿਵੇਂ ਹੀ ਦੋਵੇਂ ਲੁਹਾਰਾ ਪੁਲ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਨੂੰ ਅਰੁਣ ਨਾਂ ਦਾ ਨੌਜਵਾਨ ਚਲਾ ਰਿਹਾ ਸੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮਨਪ੍ਰੀਤ ਸਿੰਘ ਅਤੇ ਅਰੁਣ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਗੁਰਪ੍ਰੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।
ਫਿਲਹਾਲ ਪੁਲਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ। ਦੂਜੇ ਪਾਸੇ ਹਸਪਤਾਲ 'ਚ ਦਾਖ਼ਲ ਗੁਰਪ੍ਰੀਤ ਸਿੰਘ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8