ਡੇਢ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

Thursday, Mar 19, 2020 - 06:50 PM (IST)

ਡੇਢ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

ਝਬਾਲ, (ਨਰਿੰਦਰ)— ਥਾਣਾ ਝਬਾਲ ਵਿਖੇ 2 ਨੌਜਵਾਨਾਂ ਕੋਲੋਂ ਲਗਭਗ ਡੇਢ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਥਾਣੇਦਾਰ ਸਰਬਜੀਤ ਸਿੰਘ ਤੇ ਥਾਣੇਦਾਰ ਬਲਦੇਵ ਸਿੰਘ ਨੇ ਪਿੰਡ ਲਾਲੂਘੁੰਮਣ ਨੇੜੇ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਰਜਤ ਪੁੱਤਰ ਪ੍ਰੇਮ ਕੁਮਾਰ ਵਾਸੀ ਗਵਾਲਮੰਡੀ ਅੰਮ੍ਰਿਤਸਰ ਅਤੇ ਹਰਸ਼ ਗਿੱਲ ਪੁੱਤਰ ਸਰਦੂਲ ਸਿੰਘ ਕਾਗਰਾਂ ਕਲੌਨੀ ਰਾਮ ਤੀਰਥ ਵਜੋਂ ਹੋਈ ਅਤੇ ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 280 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਕੋਲੋਂ ਫੜੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਮੰਡੀ 'ਚ ਕੁੱਲ ਕੀਮਤ ਲਗਭਗ ਡੇਢ ਕਰੋੜ ਰੁਪਏ ਬਣਦੀ ਹੈ। ਫੜੇ ਗਏ ਦੋਵਾਂ ਨੌਜਵਾਨਾਂ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

KamalJeet Singh

Content Editor

Related News