ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ

03/09/2023 2:02:52 PM

ਗੋਨਿਆਣਾ (ਗੋਰਾ ਲਾਲ) : ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਵਿਖੇ ਇਕ ਮੋਟਰਸਾਇਕਲ ’ਤੇ ਸਵਾਰ ਹੋ ਕੇ ਹੋਲੀ ਖੇਡਣ ਜਾ ਰਹੇ 2 ਨੌਜਵਾਨਾਂ ਦੀ ਟਰੈਕਟਰ-ਟਰਾਲੀ ਨਾਲ ਟਕਰਾਉਣ ਨਾਲ ਮੌਤ ਹੋ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ 1 ਨੌਜਵਾਨ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਤੇ ਉਹ ਸਿਵਲ ਹਸਪਤਾਲ ਗੋਨਿਆਣਾ ਵਿਖੇ ਜ਼ੇਰੇ ਇਲਾਜ ਹੈ। ਮ੍ਰਿਤਕ ਨੌਜਵਾਨਾਂ ਦੀ ਉਮਰ 17 ਤੋਂ 20 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਹੋਲੀ ਮੌਕੇ ਤਿੰਨੋਂ ਨੌਜਵਾਨ, ਜਿਨ੍ਹਾਂ ਵਿੱਚੋਂ ਦੋ ਭਰਾ ਜੋਬਨਪ੍ਰੀਤ ਸਿੰਘ ਅਤੇ ਹੁਸ਼ਨਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਅਤੇ ਉਨ੍ਹਾਂ ਦਾ ਇਕ ਦੋਸਤ ਗੁਰਨੂਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੋਲੀ ਖੇਡਣ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਭਖਿਆ ਪੰਜਾਬ 'ਚ ਹੋ ਰਹੇ ਕਤਲਾਂ ਦਾ ਮੁੱਦਾ, ਮੀਤ ਹੇਅਰ ਨੇ ਪੇਸ਼ ਕੀਤਾ 13 ਸਾਲਾਂ ਦਾ ਡਾਟਾ

ਇਸ ਦੌਰਾਨ ਜਦੋਂ ਪਿੰਡ ਵਿਚ ਹੀ ਇਕ ਟਰੈਕਟਰ-ਟਰਾਲੀ ਚਾਲਕ ਜਗਸੀਰ ਸਿੰਘ ਸੀਰਾ ਪੁੱਤਰ ਬਿੱਲੂ ਸਿੰਘ ਵਾਸੀ ਗੋਨਿਆਣਾ ਕਲਾਂ ਨੇ ਲਾਪ੍ਰਵਾਹੀ ਵਰਤਦਿਆਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਤਿੰਨੋਂ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਵੇਂ ਹੀ ਪਿੰਡ ਵਾਲਿਆਂ ਨੂੰ ਇਸ ਘਟਨਾ ਦਾ ਜਾਣਕਾਰੀ ਮਿਲੀ ਤਾਂ ਉਹ ਜ਼ਖ਼ਮੀਆਂ ਨੂੰ ਇਲਾਜ ਲਈ ਗੋਨਿਆਣਾ ਹਸਪਤਾਲ ਦਾਖ਼ਲ ਕਰਵਾਉਣ ਲਈ ਲੈ ਕੇ ਜਾ ਰਹੇ ਸੀ, ਕਿ ਰਸਤੇ ਵਿਚ ਜੋਬਨਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੀ ਮੌਤ ਹੋ ਗਈ ਜਦਕਿ ਹੁਸ਼ਨਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੈ ਤੇ ਇਲਾਜ ਅਧੀਨ ਹੈ। ਘਟਨਾ ਦੀ ਸੂਚਨਾਂ ਮਿਲਣ ’ਤੇ ਥਾਣਾ ਨੇਹੀਆਂ ਵਾਲਾ ਦੀ ਪੁਲਸ ਵੀ ਪਹੁੰਚ ਗਈ ਤੇ ਉਨ੍ਹਾਂ ਨੇ ਮ੍ਰਿਤਕਾਂ ਦੇ ਰਿਸ਼ਤੇਦਾਰ ਬੱਗਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਜਗਸੀਰ ਸਿੰਘ ਸੀਰਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਇਕ ਹੋਰ ਪਰਿਵਾਰ, ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News