ਸੜਕ ਹਾਦਸੇ ਨੇ 2 ਘਰਾਂ 'ਚ ਪੁਆਏ ਵੈਣ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਪੁੱਤ

Tuesday, Feb 14, 2023 - 01:07 PM (IST)

ਸੜਕ ਹਾਦਸੇ ਨੇ 2 ਘਰਾਂ 'ਚ ਪੁਆਏ ਵੈਣ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਪੁੱਤ

ਫਿਰੋਜ਼ਪੁਰ/ਤਲਵੰਡੀ ਭਾਈ (ਮਲਹੋਤਰਾ, ਕੁਮਾਰ, ਗੁਲਾਟੀ) : ਬੀਤੇ ਦਿਨ ਫਿਰੋਜ਼ਪੁਰ ਵਿਖੇ ਵਾਪਰੇ ਭਿਆਨਕ ਸੜਕ ਹਾਦਸਿਆਂ 'ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਰੋਡ ’ਤੇ ਸਥਿਤ ਪਿੰਡ ਬੂਟੇਵਾਲਾ ਦੇ ਕੋਲ ਵਾਪਰੇ ਹਾਦਸੇ 'ਚ ਜਤਿਨ ਵਾਸੀ ਫਰੀਦਕੋਟ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਤਿਨ ਐਕਟਿਵਾ 'ਤੇ ਸਵਾਰ ਹੋ ਕੇ ਫਿਰੋਜ਼ਪੁਰ ਆਪਣੇ ਸਹੁਰੇ ਘਰ ਤੋਂ ਫਰੀਦਕੋਟ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੰਡ ਬੂਟੇਵਾਲਾ ਦੇ ਕੋਲ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਕੁੱਲਗੜੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਟੈਡੀ ਡੇਅ ’ਤੇ ਬਠਿੰਡਾ ਦੇ ਰੈਸਟੋਰੈਂਟ ’ਚ ਚੱਲੇ ਘਸੁੰਨ ਮੁੱਕੇ, ਵੀਡੀਓ ’ਚ ਦੇਖੋ ਕਿਵੇਂ ਹੋਇਆ ਘਮਸਾਨ

ਉੱਥੇ ਹੀ ਬੀਤੀ ਰਾਤ ਸਥਾਨਕ ਸ਼ਹਿਰ ਦੇ ਮੇਨ ਮੋਗਾ-ਫਿਰੋਜ਼ਪੁਰ ਚੌਕ ’ਚ ਇੱਕ ਐਕਟਿਵਾ ਵੱਜਣ ਕਾਰਨ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਭਾਤ ਕੁਮਾਰ (24) ਪੁੱਤਰ ਸੁਰਿੰਦਰ ਕੁਮਾਰ ਵਾਸੀ ਸਿਵਲ ਲਾਈਨਜ਼, ਮੋਗਾ ਵਜੋਂ ਹੋਈ, ਜੋ ਕਿ ਫਿਰੋਜ਼ਪੁਰ ਤੋਂ ਮੋਗਾ ਨੂੰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਤਲਵੰਡੀ ਭਾਈ ਦੇ ਫਿਰੋਜ਼ਪੁਰ-ਮੋਗਾ ਕੋਲ ਪੁੱਜ ਤਾਂ ਚੌਕ ’ਚ ਲਾਈਟ ਨਾ ਹੋਣ ਕਾਰਨ ਉਸਦੀ ਐਕਟਿਵਾ ਮੇਨ ਚੌਕ ਦੀ ਦੀਵਾਰ ਨਾਲ ਜਾ ਟਕਰਾਈ। ਗੰਭੀਰ ਜ਼ਖ਼ਮੀ ਹੋਏ ਪ੍ਰਭਾਤ ਨੂੰ ਇਲਾਜ ਲਈ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਕਤ ਨੌਜਵਾਨ ਨੇ ਦਮ ਤੋੜ ਦਿੱਤਾ। ਇਸ ਸਬੰਧੀ ਤਲਵੰਡੀ ਭਾਈ ਪੁਲਸ ਨੇ ਮ੍ਰਿਤਕ ਦੀ ਮਾਤਾ ਉਰਮਿਲਾ ਦੇਵੀ ਪਤਨੀ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਰਵਾਈ ਅਮਲ ’ਚ ਲਿਆਂਦੀ।

ਇਹ ਵੀ ਪੜ੍ਹੋ- ਮਾਨਸਾ ’ਚ ਥਾਣੇਦਾਰ ਤੋਂ ਦੁਖ਼ੀ 30 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News