ਸੜਕ ਹਾਦਸੇ ਨੇ ਉਜਾੜੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਨੌਜਵਾਨ

Thursday, Feb 02, 2023 - 11:53 AM (IST)

ਸੜਕ ਹਾਦਸੇ ਨੇ ਉਜਾੜੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਨੌਜਵਾਨ

ਸਾਦਿਕ/ਦੋਦਾ (ਪਰਮਜੀਤ, ਲਖਵੀਰ) : ਸਾਦਿਕ ਨੇੜੇ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਕਲਰਕ ਦੀ ਸੇਵਾ ਨਿਭਾ ਰਹੇ ਨੌਜਵਾਨ ਭੁਪਿੰਦਰ ਸਿੰਘ ਪਿੰਡ ਮਰਾੜ੍ਹ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਕੋਲ ਦੋ ਮੋਟਰਸਾਈਕਲਾਂ ਦੀ ਟੱਕਰ ਹੋਈ, ਜਿਸ ਵਿੱਚ ਭੁਪਿੰਦਰ ਸਿੰਘ ਦੀ ਮੌਤ ਹੋ ਗਈ। ਜ਼ਖ਼ਮੀ ਭੁਪਿੰਦਰ ਸਿੰਘ ਨੂੰ ਸਿਵਲ ਹਸਪਤਾਲ ਫੇਜ਼ 6 ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਦੂਸਰੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ- ਨਾਨਕੇ ਆਏ ਮਾਸੂਮ ਨਾਲ ਵਾਪਰਿਆ ਦਰਦਨਾਕ ਭਾਣਾ, ਛੱਤ ਤੋਂ ਹੇਠਾਂ ਡਿੱਗਣ ਕਾਰਨ ਹੋਈ ਮੌਤ

ਦੂਜੇ ਪਾਸੇ ਪਿੰਡ ਦੋਦਾ ਦੇ ਕਾਉਣੀ ਵਾਲਾ ਮੋੜ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਸਿੱਧੀ ਭਿਆਨਕ ਟੱਕਰ ਹੋਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋਦਾ ਵਾਸੀ ਜੱਗਾ ਸਿੰਘ ਪੁੱਤਰ ਸੋਹਣ ਸਿੰਘ, ਮੋਟਰਸਾਈਕਲ ’ਤੇ ਸ੍ਰੀ ਮੁਕਤਸਰ ਸਹਿਬ ਵੱਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ’ਚ ਜੱਗਾ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਕਾਰ ਸਵਾਰਾਂ ਵੱਲੋਂ ਤੁਰੰਤ ਉਸ ਨੂੰ ਮੁਕਤਸਰ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਉਸ ਨੇ ਦਮ ਤੋੜ ਦਿੱਤਾ। ਹਾਦਸੇ ਦਾ ਪਤਾ ਲੱਗਦਿਆਂ ਹੀ ਦੋਦਾ ਪੁਲਸ ਚੌਕੀ ਤੋਂ ਏ. ਐੱਸ. ਆਈ. ਹਰਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਕੈਨੇਡਾ ਬੈਠੇ ਗੈਂਗਸਟਰ ਅਰਸ਼ ਡਾਲਾ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜਾਵੇਗੀ ਜਾਇਦਾਦ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News