ਗਰੀਬ ਪਰਿਵਾਰਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ, ਦਰਦਨਾਕ ਹਾਦਸੇ ਨੇ ਖੋਹ ਲਏ ਮਾਪਿਆਂ ਦੇ ਜਵਾਨ ਪੁੱਤ

Wednesday, May 10, 2023 - 04:38 PM (IST)

ਗਰੀਬ ਪਰਿਵਾਰਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ, ਦਰਦਨਾਕ ਹਾਦਸੇ ਨੇ ਖੋਹ ਲਏ ਮਾਪਿਆਂ ਦੇ ਜਵਾਨ ਪੁੱਤ

ਕੋਟਕਪੂਰਾ (ਨਰਿੰਦਰ) : ਬੀਤੀ ਰਾਤ ਸਥਾਨਕ ਦੇਵੀ ਵਾਲਾ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨੇੜਲੇ ਪਿੰਡ ਦੇਵੀ ਵਾਲਾ ਦੇ ਵਸਨੀਕ ਅਜੇ ਕੁਮਾਰ ਪੁੱਤਰ ਭੁਪਿੰਦਰ ਸਿੰਘ ਅਤੇ ਗੋਰਾ ਸਿੰਘ ਪੁੱਤਰ ਰਾਜਾ ਸਿੰਘ ਦੋਵੇਂ ਵਾਸੀ ਦੇਵੀ ਵਾਲਾ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟਕਪੂਰਾ ਆ ਰਹੇ ਸਨ ਕਿ ਇਸ ਦੌਰਾਨ ਰਾਤ 8.15 ਵਜੇ ਦੇ ਕਰੀਬ ਜਦੋਂ ਉਹ ਨੈਸ਼ਨਲ ਹਾਈਵੇ ਤੋਂ ਥੋੜ੍ਹਾ ਪਿੱਛੇ ਹੀ ਸਨ ਤਾਂ ਦੇਵੀ ਵਾਲਾ ਸੰਪਰਕ ਸੜਕ ’ਤੇ ਇਕ ਟਰੈਕਟਰ-ਟਰਾਲੇ ਨਾਲ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ

ਇਸ ਹਾਦਸੇ ਦੌਰਾਨ ਅਜੇ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਇਆ ਗੋਰਾ ਸਿੰਘ ਕਾਫ਼ੀ ਦੇਰ ਉੱਥੇ ਹੀ ਪਿਆ ਰਿਹਾ, ਜਿਸ ਨੂੰ ਬਾਅਦ ’ਚ ਕੁਝ ਲੋਕਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਗੋਰਾ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ

ਇਸ ਸਬੰਧ ’ਚ ਤਫਤੀਸ਼ੀ ਅਧਿਕਾਰੀ ਏ. ਐੱਸ. ਆਈ. ਜੈਜੀਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਵਾਸੀ ਦੇਵੀਵਾਲਾ ਦੇ ਬਿਆਨਾਂ ’ਤੇ ਟਰੈਕਟਰ-ਟਰਾਲੇ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਕੁਝ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੋਵੇਂ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਦੋਵੇਂ ਹੀ ਆਪਣੇ ਪਰਿਵਾਰਾਂ ਦੀ ਕਮਾਈ ਦਾ ਜ਼ਰੀਆ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News