ਚਿੱਟੇ ਸਣੇ 2 ਨੌਜਵਾਨ ਗ੍ਰਿਫਤਾਰ
Wednesday, Sep 13, 2017 - 01:51 AM (IST)
ਮਾਲੇਰਕੋਟਲਾ, (ਸ਼ਹਾਬੂਦੀਨ)- ਪੁਲਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਹਜ਼ਾਰਾਂ ਰੁਪਏ ਮੁੱਲ ਦੇ (ਬਰਾਊਨ ਸ਼ੂਗਰ) ਚਿੱਟੇ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਜੀਦ ਖਾਂ ਨੇ ਦੱਸਿਆ ਕਿ ਥਾਣੇਦਾਰ ਜਾਗਰ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼ਹਿਰ ਅੰਦਰ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਤੇ ਵ੍ਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਲੁਧਿਆਣਾ ਬਾਈਪਾਸ ਨੇੜੇ ਇਕ ਚਿੱਟੇ ਰੰਗ ਦੀ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਕਤ ਕਾਰ ਸਵਾਰਾਂ ਦੇ ਕਬਜ਼ੇ ਵਿਚੋਂ 21 ਗ੍ਰਾਮ (ਬਰਾਊਨ ਸ਼ੂਗਰ) ਚਿੱਟਾ ਬਰਾਮਦ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨੌਜਵਾਨ ਜਿਥੇ ਖੁਦ ਵੀ ਚਿੱਟੇ ਦੇ ਨਸ਼ੇੜੀ ਹਨ ਉਥੇ ਇਹ ਨਸ਼ੇ ਦੀ ਪੂਰਤੀ ਲਈ ਅੱਗੇ ਵੀ ਨੌਜਵਾਨਾਂ ਨੂੰ ਚਿੱਟਾ ਵੇਚਦੇ ਸਨ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ ਅਮਨੀ ਪੁੱਤਰ ਨਿਰਮਲ ਸਿੰਘ ਤੇ ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਬਨਭੋਰਾ ਵਜੋਂ ਹੋਈ ਹੈ।
