ਭੋਗ ''ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਸਰਹਿੰਦ ਨਹਿਰ ''ਚ ਡੁੱਬਣ ਕਾਰਨ ਗਈ ਜਾਨ
Wednesday, Jun 26, 2024 - 02:30 AM (IST)
ਬਠਿੰਡਾ (ਵਰਮਾ)- ਬਠਿੰਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਰਿਸ਼ਤੇਦਾਰਾਂ ਦੇ ਭੋਗ ’ਚ ਸ਼ਾਮਲ ਹੋਣ ਲਈ ਰਾਜਸਥਾਨ ਤੋਂ ਪੁੱਜੇ 2 ਨੌਜਵਾਨਾਂ ਦੀ ਸਰਹਿੰਦ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ। ਸ਼ਹਿਰ ਵਿੱਚੋਂ ਲੰਘਦੀ ਬਠਿੰਡਾ-ਸਰਹਿੰਦ ਨਹਿਰ ’ਚ ਜਿਵੇਂ ਹੀ ਇਹ ਨੌਜਵਾਨ ਨਹਾਉਣ ਲਈ ਉਤਰੇ ਤਾਂ ਪਾਣੀ ਦੇ ਤੇਜ਼ ਵਹਾਅ ਨੇ ਉਨ੍ਹਾਂ ਨੂੰ ਆਪਣੇ ਨਾਲ ਖਿੱਚ ਲਿਆ ਤੇ ਉਹ ਡੁੱਬ ਗਏ।
ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲੱਭਣ ਲਈ ਗੋਤਾਖੋਰ, ਐੱਨ.ਡੀ.ਆਰ.ਐੱਫ., ਪੁਲਸ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਕੋਸ਼ਿਸ਼ ਕਰ ਰਹੀਆਂ ਹਨ ਪਰ ਅਜੇ ਤਕ ਲਾਸ਼ਾਂ ਨਹੀਂ ਮਿਲੀਆਂ। ਉੱਥੇ ਹੀ ਸਹਾਰਾ ਜਨ ਸੇਵਾ ਦੇ ਵਰਕਰ ਵੀ ਰਾਹਤ ਕਾਰਜਾਂ ’ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ
ਥਾਣਾ ਥਰਮਲ ਦੇ ਇੰਚਾਰਜ ਸੁਖਮੰਦਰ ਸਿੰਘ ਬਰਾੜ ਵੀ ਮੌਕੇ ’ਤੇ ਪੁੱਜੇ। ਨਹਿਰ ’ਚ ਡੁੱਬਣ ਵਾਲੇ ਇਕ ਨੌਜਵਾਨ ਦੀ ਪਛਾਣ ਰਾਹੁਲ (26) ਵਾਸੀ ਜੈਪੁਰ ਰਾਜਸਥਾਨ ਵਜੋਂ ਹੋਈ ਹੈ ਤੇ ਦੂਸਰੇ ਨੌਜਵਾਨ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਰਾਹੁਲ ਆਪਣੇ ਮੋਟਰਸਾਈਕਲ ਦੀ ਮੁਰੰਮਤ ਕਰਵਾਉਣ ਅਤੇ ਆਪਣੇ ਰਿਸ਼ਤੇਦਾਰ ਦੇ ਭੋਗ ’ਚ ਹਿੱਸਾ ਲੈਣ ਲਈ ਬਠਿੰਡਾ ਆਇਆ ਸੀ। ਉਸ ਦਿਨ ਦੁਪਹਿਰ ਉਹ ਆਪਣੇ ਭਤੀਜੇ ਨਾਲ ਨਹਿਰ ’ਚ ਨਹਾਉਣ ਆਇਆ ਸੀ। ਦੋਵਾਂ ਨੂੰ ਤੈਰਨਾ ਨਹੀਂ ਆਉਂਦਾ ਸੀ, ਜਿਸ ਕਾਰਨ ਉਹ ਪਾਣੀ ਦੇ ਤੇਜ਼ ਵਹਾਅ ਨਾਲ ਰੁੜ ਗਏ।
ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e