ਹੈਰੋਇਨ ਸਣੇ 2 ਨੌਜਵਾਨ ਕਾਬੂ

02/18/2018 1:51:39 AM

ਬਟਾਲਾ,   (ਬੇਰੀ)-  ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ ਸਣੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਪ੍ਰਤਾਪ ਸਿੰਘ ਨੇ ਗਸ਼ਤ ਦੌਰਾਨ ਹੀਰਾ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਫੈਜ਼ਉੱਲਾ ਚੱਕ ਨੂੰ ਕਾਬੂ ਕਰ ਕੇ ਹੈਰੋਇਨ ਬਰਾਮਦ ਕੀਤੀ ਤੇ ਇਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਸੇਖਵਾਂ 'ਚ ਕੇਸ ਦਰਜ ਕਰ ਦਿੱਤਾ। ਉਧਰ, ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫੱਤੇਨੰਗਲ ਨੂੰ ਕਾਬੂ ਕਰ ਕੇ ਹੈਰੋਇਨ ਤੇ ਇਕ ਲਾਈਟਰ ਬਰਾਮਦ ਕੀਤਾ। ਪੁਲਸ ਅਨੁਸਾਰ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣਾ ਘਣੀਏ-ਕੇ-ਬਾਂਗਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ।


Related News