ਹਾਈਵੇ ''ਤੇ ਲੱਗਾ ਨਾਕਾ ਦੇਖ ਲੱਗੇ ਭੱਜਣ, ਪੁਲਸ ਨੇ ਕੀਤਾ ਪਿੱਛਾ ਤਾਂ ਮਿਲਿਆ ਹੋਸ਼ ਉਡਾਉਣ ਵਾਲਾ ਸਾਮਾਨ
Wednesday, Jul 24, 2024 - 05:11 AM (IST)
ਜਲੰਧਰ (ਜ.ਬ.)– ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਸਥਿਤ ਸੀ.ਜੇ.ਐੱਸ. ਸਕੂਲ ਨਜ਼ਦੀਕ ਲੱਗੇ ਪੁਲਸ ਨਾਕੇ ਨੂੰ ਦੇਖ ਕੇ 2 ਨੌਜਵਾਨ ਕਾਰ 'ਚੋਂ ਉਤਰ ਕੇ ਭੱਜ ਦੌੜੇ। ਪੁਲਸ ਨੇ ਦੋਵਾਂ ਦਾ ਪਿੱਛਾ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਖ਼ਿਲਾਫ਼ ਥਾਣਾ ਨੰਬਰ 1 ਵਿਚ ਕੇਸ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਸਾਹਿਬ ਸਿੰਘ ਦੋਵੇਂ ਨਿਵਾਸੀ ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ
ਜਾਣਕਾਰੀ ਅਨੁਸਾਰ ਥਾਣਾ ਨੰਬਰ 1 ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਕੂਲ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਬੇਲੋਨੋ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਵਿਚ ਸਵਾਰ ਦੋਵੇਂ ਨੌਜਵਾਨ ਪੁਲਸ ਨੂੰ ਦੇਖ ਕੇ ਕਾਰ ਵਿਚੋਂ ਉਤਰ ਕੇ ਪਿੱਛੇ ਨੂੰ ਭੱਜੇ।
ਪੁਲਸ ਨੇ ਦੋਵਾਂ ਨੌਜਵਾਨਾਂ ਦਾ ਪਿੱਛਾ ਕਰ ਕੇ ਕਾਬੂ ਕਰ ਲਿਆ ਪਰ ਤਲਾਸ਼ੀ ਲੈਣ ’ਤੇ ਮੁਲਜ਼ਮਾਂ ਤੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੇ ਮੰਨਿਆ ਕਿ ਉਹ ਤਰਨਤਾਰਨ ਤੋਂ ਹੈਰੋਇਨ ਦੀ ਸਪਲਾਈ ਦੇਣ ਜਲੰਧਰ ਆਏ ਸਨ। ਮੁਲਜ਼ਮਾਂ ਖਿਲਾਫ ਥਾਣਾ ਨੰਬਰ 1 ਵਿਚ ਕੇਸ ਦਰਜ ਕਰ ਕੇ ਪੁਲਸ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦ ਪੁਲਸ ਅਧਿਕਾਰੀ ਇਸ ਮਾਮਲੇ ਦਾ ਖੁਲਾਸਾ ਪ੍ਰੈੱਸ ਕਾਨਫਰੰਸ ਕਰ ਕੇ ਕਰਨਗੇ।
ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e