ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ

Thursday, Dec 15, 2022 - 10:49 AM (IST)

ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਖਰੜ (ਅਮਰਦੀਪ) : ਥਾਣਾ ਸਦਰ ਪੁਲਸ ਨੇ 20 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਅਰਿਸਟਾ ਹੋਟਲ ਨੇੜੇ ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ, ਏ. ਐੱਸ. ਆਈ. ਗੁਰਚਰਨ ਸਿੰਘ, ਕੇਵਲ ਕ੍ਰਿਸ਼ਨ, ਸਿਪਾਹੀ ਗੁਰਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਮੌਜੂਦ ਸਨ। ਇਸ ਦੌਰਾਨ ਇਕ ਕਾਰ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਤਲਾਸ਼ੀ ਲੈਣ ’ਤੇ ਕਾਰ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਸਕੀਰਤ ਸਿੰਘ ਉਰਫ ਜੱਸੀ ਪੁੱਤਰ ਜਸਵੀਰ ਸਿੰਘ ਪਿੰਡ ਭਾਗੂਪੁਰ ਜ਼ਿਲਾ ਨਵਾਂਸ਼ਹਿਰ ਹਾਲ ਵਾਸੀ ਫੇਜ਼-10 ਮੋਹਾਲੀ ਅਤੇ ਚੇਤਨ ਸ਼ਰਮਾ ਉਰਫ਼ ਚਿਨੂੰ ਪੁੱਤਰ ਰਾਜੀਵ ਸ਼ਰਮਾ ਵਾਸੀ ਵਾਰਡ ਨੰ.-5 ਕੁਰਾਲੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ ਪੁਲਸ ਰਿਮਾਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।
 


author

Babita

Content Editor

Related News