ਚੋਰੀ ਦੇ ਮੋਟਰਸਾਈਕਲ ’ਤੇ ਘੁੰਮ ਰਹੇ 2 ਨੌਜਵਾਨ ਕਾਬੂ

Monday, Aug 21, 2023 - 05:14 PM (IST)

ਮੋਹਾਲੀ (ਸੰਦੀਪ) : ਚੋਰੀ ਦੇ ਮੋਟਰਸਾਈਕਲ ’ਤੇ ਜਾ ਰਹੇ 2 ਨੌਜਵਾਨਾਂ ਨੂੰ ਮਟੌਰ ਥਾਣਾ ਪੁਲਸ ਨੇ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸੰਜੇ ਤੇ ਰਵੀ ਵਜੋਂ ਹੋਈ ਹੈ। ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਦਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਨੇ ਸ਼ੱਕੀ ਲੋਕਾਂ ਦੀ ਭਾਲ ਵਿਚ ਪਿੰਡ ਮਟੌਰ ਚੌਂਕ ਦੇ ਕੋਲ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸੈਕਟਰ-70 ਵੱਲੋਂ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਦੋ ਲੋਕ ਆਉਂਦੇ ਦਿਸੇ।

ਪੁਲਸ ਨੇ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਦੋਵੇਂ ਪਿੱਛੇ ਵੱਲ ਭੱਜਣ ਲੱਗੇ। ਇਸ ’ਤੇ ਪੁਲਸ ਨੇ ਮੁਲਜ਼ਮਾਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਉਨ੍ਹਾਂ ਤੋਂ ਮੋਟਰਸਾਈਕਲ ’ਤੇ ਨੰਬਰ ਪਲੇਟ ਨਾ ਲੱਗੇ ਹੋਣ ਦਾ ਕਾਰਨ ਤੇ ਦਸਤਾਵੇਜ਼ਾਂ ਸਬੰਧੀ ਪੁੱਛਿਆ ਪਰ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਬਲੌਂਗੀ ਇਲਾਕੇ ਤੋਂ ਚੋਰੀ ਕੀਤਾ ਸੀ।


 


Babita

Content Editor

Related News