ਚੋਰੀ ਦੇ ਮੋਟਰਸਾਈਕਲ ਸਣੇ 2 ਨੌਜਵਾਨ ਕਾਬੂ

Saturday, Aug 31, 2024 - 12:56 PM (IST)

ਚੋਰੀ ਦੇ ਮੋਟਰਸਾਈਕਲ ਸਣੇ 2 ਨੌਜਵਾਨ ਕਾਬੂ

ਅਬੋਹਰ (ਸੁਨੀਲ) : ਇੱਥੇ ਸਿਟੀ ਥਾਣਾ ਨੰਬਰ-1 ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਅਨਾਜ ਮੰਡੀ ਦੇ ਗੇਟ ਨੇੜੇ ਮੌਜੂਦ ਸਨ ਤਾਂ ਸਾਹਮਣੇ ਤੋਂ 2 ਨੌਜਵਾਨ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਤੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਗਏ ਪਰ ਉਨ੍ਹਾਂ ਨੇ ਕਾਗਜ਼ਾਤ ਨਹੀਂ ਦਿਖਾਏ।

ਜਦੋਂ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਅਬੋਹਰ ਤੋਂ ਹੀ ਚੋਰੀ ਕੀਤਾ ਹੈ। ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਵਿੱਕੀ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਜੌਹੜੀ ਮੰਦਰ ਅਤੇ ਮਹਿੰਦਰ ਕੁਮਾਰ ਪੁੱਤਰ ਜੀਆ ਰਾਮ ਵਾਸੀ ਆਲਮਗੜ੍ਹ ਵਜੋਂ ਹੋਈ ਹੈ। ਦੋਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।


author

Babita

Content Editor

Related News