ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Wednesday, Oct 26, 2022 - 02:30 PM (IST)

ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ’ਚ ਇੱਕ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਜਾਣ ਨਾਲ 2 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਜਾਣ ਦੀ ਦੁਖ਼ਦ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਗੱਡੀ ’ਚ 5 ਨੌਜਵਾਨ ਸਵਾਰ ਸਨ, ਜਿਨ੍ਹਾਂ ’ਚੋਂ ਹਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਦੀ ਮੌਤ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ

PunjabKesari

ਦੱਸ ਦੇਈਏ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ’ਚ ਜ਼ਖ਼ਮੀ ਹੋਏ ਬਾਕੀ ਦੇ ਤਿੰਨ ਨੌਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਰਮਨਦੀਪ ਸਿੰਘ ਨੇ ਕੁੱਝ ਦਿਨ ਪਹਿਲਾ ਆਰਮੀ ਦਾ ਟੈਸਟ ਕਲੀਅਰ ਕੀਤਾ ਸੀ। 

ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ


author

rajwinder kaur

Content Editor

Related News