ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

Thursday, Nov 23, 2023 - 06:36 PM (IST)

ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਮੁਕੇਰੀਆਂ(ਅਮਰੀਕ)- ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਪੈਂਦੇ ਮੁਕੇਰੀਆਂ ਦੇ ਪੇਪਰ ਮਿੱਲ ਚੌਂਕ ਕੋਲ ਬੁੱਧਵਾਰ ਰਾਤ ਕਰੀਬ 11.15 ਵਜੇ ਕਟੜਾ ਤੋਂ ਦਿੱਲੀ ਜਾ ਰਹੀ ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰ ਦੋਸਤਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

ਇਸ ਹਾਦਸੇ ਤੋਂ ਦੌਰਾਨ ਦੇਰ ਰਾਤ ਹੋਣ ਕਾਰਨ ਬੱਸ ਚਾਲਕ ਹਾਦਸੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ। ਬੱਸ ਡਰਾਈਵਰ ਨੇ ਜਲੰਧਰ ਜਾਣ ਦੀ ਬਜਾਏ ਹੁਸ਼ਿਆਰਪੁਰ ਵਾਲੀ ਸਾਈਡ ਜਾਣ ਲੱਗਾ ਤਾਂ ਉਸ ਨੂੰ ਹੁਸ਼ਿਆਰਪੁਰ ਟਾਂਡਾ ਚੌਂਕ 'ਤੇ ਫੜ੍ਹ ਲਿਆ ਗਿਆ। ਮੁਕੇਰੀਆਂ ਪੁਲਸ ਨੇ ਦੋਵੇਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮਾਣ ਵਾਲੀ ਗੱਲ: ਅੰਮ੍ਰਿਤਸਰ ਦੇ ਨੌਜਵਾਨ ਨੇ ਅਫ਼ਰੀਕਾ ਦੀ ਸੱਭ ਤੋਂ ਉੱਚੀ ਚੋਟੀ 'ਤੇ ਝੁਲਾਇਆ 'ਨਿਸ਼ਾਨ ਸਾਹਿਬ'

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 11.15 ਵਜੇ ਮ੍ਰਿਤਕ ਮੋਹਿਤ (26) ਪੁੱਤਰ ਅਸ਼ੋਕ ਕੁਮਾਰ ਵਾਸੀ ਮੁਸਾਹਿਬਪੁਰ ਥਾਣਾ ਮੁਕੇਰੀਆਂ ਇੱਕ ਪੇਪਰ ਮਿੱਲ ਵਿੱਚ ਟਰਾਂਸਪੋਰਟਰ ਕੋਲ ਅਕਾਊਂਟ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਆਪਣਾ ਕੰਮ ਖ਼ਤਮ ਕਰਕੇ ਉਹ ਆਪਣੇ ਦੋਸਤ ਸੂਰਜ (22) ਪੁੱਤਰ ਬਿਸ਼ਨ ਬਹਾਦਰ ਵਾਸੀ ਵਾਰਡ 11 ਕੈਨਾਲ ਕਲੋਨੀ ਮੁਕੇਰੀਆਂ ਨਾਲ ਘਰ ਲਈ ਰਵਾਨਾ ਹੋਇਆ ਸੀ।  ਇਸ ਦੌਰਾਨ ਉਨ੍ਹਾਂ ਦੇ ਦਫ਼ਤਰ ਦੇ ਸਾਹਮਣੇ ਮੇਨ ਰੋਡ 'ਤੇ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਲਪੇਟ 'ਚ ਆਉਣ ਨਾਲ ਦੋਵੇਂ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਮ੍ਰਿਤਕ ਦੇ ਵਾਰਸਾਂ ਅਤੇ ਪੁਲਸ ਨੂੰ ਸੂਚਨਾ ਦਿੱਤੀ। 

ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News