ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤੇਜ਼ ਰਫ਼ਤਾਰ ਨੇ ਉਜਾੜ ਕੇ ਰੱਖ ਦਿੱਤੇ ਪਰਿਵਾਰ

Monday, Sep 12, 2022 - 11:50 AM (IST)

ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤੇਜ਼ ਰਫ਼ਤਾਰ ਨੇ ਉਜਾੜ ਕੇ ਰੱਖ ਦਿੱਤੇ ਪਰਿਵਾਰ

ਮੋਗਾ(ਗੋਪੀ ਰਾਉੂਕੇ, ਆਜ਼ਾਦ) : ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪੈਂਦੇ ਪਿੰਡ ਕੋਕਰੀ ਵਹਿਣੀਵਾਲ ਵਿਖੇ ਬੀਤੇ ਦਿਨ 11 ਵਜੇ ਦੇ ਕਰੀਬ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 4 ਨੌਜਵਾਨਾਂ ਵਿਚੋਂ 2 ਦੀ ਮੌਕੇ ’ਤੇ ਹੀ ਮੌਤ ਹੋਈ ਜਦਕਿ 2 ਜ਼ਖ਼ਮੀ ਹਨ। ਜਾਣਕਾਰੀ ਮੁਤਾਬਕ ਹਾਦਸਾ ਮੋਟਰਸਾਈਕਲ ਦੇ ਤੇਜ਼ ਰਫ਼ਤਾਰ ਹੋਣ ਕਰ ਕੇ ਬੇਕਾਬੂ ਹੋਣ ਮਗਰੋਂ ਵਾਪਰਿਆ ਹੈ।

ਇਹ ਵੀ ਪੜ੍ਹੋ- ਵਾਇਰਲ ਆਡੀਓ 'ਤੇ ਕੈਬਨਿਟ ਮੰਤਰੀ ਸਰਾਰੀ ਦਾ ਬਿਆਨ, ਕਿਹਾ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਰਵੀ ਕਾਂਤ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਅਰਸ਼ਦੀਪ ਸਿੰਘ (21) ਅਤੇ ਰਮਨਦੀਪ ਸਿੰਘ (20) ਦੋਵੇ ਵਾਸੀ ਭਿੰਡਰ ਕਲਾਂ ਵਜੋਂ ਹੋਈ ਹੈ, ਜਦੋਂਕਿ ਅਰਸ਼ਮੀਤ ਸਿੰਘ, ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਬਿਆਨਾਂ ’ਤੇ ਪੁਲਸ ਵੱਲੋਂ 174 ਦੀ ਕਰਵਾਈ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਨਾਨਕਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News