ਮੁਕਤਸਰ : 2 ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

Friday, Apr 05, 2019 - 01:26 PM (IST)

ਮੁਕਤਸਰ : 2 ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ 'ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਕਾਰਨ ਇਕ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਇਲਾਜ ਲਈ ਮੁਕਤਸਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਅਣਪਛਾਤੇ 7-8 ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


author

rajwinder kaur

Content Editor

Related News