ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ

Friday, Apr 03, 2026 - 03:07 PM (IST)

ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਦੇ ਪਿੰਡ ਮੜਿਆਵਾਲ 'ਚ ਬੀਤੇ ਦਿਨੀਂ ਇੱਕ ਘਰ ‘ਤੇ ਰਾਤ ਸਮੇਂ ਹੋਈ ਫਾਇਰਿੰਗ ਦੀ ਵਾਰਦਾਤ ਨੂੰ ਪੁਲਸ ਨੇ ਸੁਲਝਾਉਂਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਬਟਾਲਾ ਪੁਲਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਫਿਰੌਤੀ ਲਈ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸੀਸੀਟੀਵੀ ਫੁਟੇਜ, ਟੈਕਨੀਕਲ ਅਤੇ ਫੋਰੈਂਸਿਕ ਜਾਂਚ ਦੇ ਨਾਲ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਦੋਸ਼ੀਆਂ ਨੂੰ ਟਰੇਸ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਵਾਰਦਾਤ ਵਿੱਚ ਵਰਤੀਆਂ ਗਈਆਂ ਦੋ ਹਾਈਟੈਕ ਪਿਸਤੌਲਾਂ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼

ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਵਾਰਦਾਤ ਵਿਦੇਸ਼ ਬੈਠੇ ਗੈਂਗਸਟਰਾਂ ਦੇ ਕਹਿਣ ‘ਤੇ ਕੀਤੀ ਸੀ। ਉਨ੍ਹਾਂ ਨੂੰ ਇਸ ਦੇ ਬਦਲੇ ਇੱਕ ਲੱਖ ਰੁਪਏ ਮਿਲਣੇ ਸਨ, ਪਰ ਰਕਮ ਹਾਲੇ ਤੱਕ ਨਹੀਂ ਮਿਲੀ ਸੀ। ਪੁਲਸ ਮੁਤਾਬਕ ਗ੍ਰਿਫ਼ਤਾਰ ਨੌਜਵਾਨਾਂ ਦੀ ਉਮਰ ਵੀ ਕਾਫ਼ੀ ਘੱਟ ਹੈ ਅਤੇ ਉਹ ਪੈਸੇ ਦੇ ਲਾਲਚ ਵਿੱਚ ਆ ਕੇ ਇਸ ਅਪਰਾਧ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ ਹਥਿਆਰ, ਐਮਰਜੈਂਸੀ ਵਾਰਡ 'ਚ ਹੋਇਆ ਖੂਨ ਨਾਲ ਲੱਥ-ਪੱਥ

ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਜਿਸ ਕਾਰੋਬਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਉਸਦੇ ਘਰ ‘ਤੇ ਪਹਿਲਾਂ ਵੀ ਇਸੇ ਤਰ੍ਹਾਂ ਫਾਇਰਿੰਗ ਹੋ ਚੁੱਕੀ ਹੈ। ਉਸ ਮਾਮਲੇ ਵਿੱਚ ਸ਼ਾਮਲ ਨੌਜਵਾਨਾਂ ਨੂੰ ਵੀ ਪੁਲਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ। ਹੁਣ ਇਹ ਦੂਜੀ ਵਾਰ ਇਸੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਫਿਲਹਾਲ ਪੁਲਸ ਵੱਲੋਂ ਦੋਵਾਂ ਦੋਸ਼ੀਆਂ ਦਾ ਰਿਮਾਂਡ ਲਿਆ ਜਾ ਰਿਹਾ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਹੋਰ ਵੀ ਮਹੱਤਵਪੂਰਨ ਖੁਲਾਸੇ ਸਾਹਮਣੇ ਆ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News