ਕਾਰ ’ਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ 2 ਨੌਜਵਾਨ ਕਾਬੂ
Saturday, Dec 21, 2024 - 08:20 AM (IST)

ਲੁਧਿਆਣਾ (ਗੌਤਮ) : ਥਾਣਾ ਸਦਰ ਦੀ ਪੁਲਸ ਨੇ ਇਲਾਕੇ ’ਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ 2 ਨੌਜਵਾਨਾਂ ਨੂੰ ਕਾਬੂ ਕਰ ਲਿਆ, ਪੁਲਸ ਨੇ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਨੇ ਮੁਲਜ਼ਮਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਅਤੇ ਕਾਰ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸ਼ਿਵ ਚਰਨ ਸਿੰਘ ਅਤੇ ਮਨਪ੍ਰੀਤ ਸਿੰਘ ਵਜੋਂ ਕੀਤੀ ਹੈ। ਹੈੱਡ ਕਾਂਸਟੇਬਲ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੁਲਾਰਾ ਕੈਂਟ ਸੰਗੋਵਾਲ ਰੋਡ ਪਿੰਡ ਬੁਲਾਰਾ ਦੇ ਕੋਲ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਕਾਰ ’ਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਲਈ ਜਾ ਰਹੇ ਹਨ।
ਮੁਲਜ਼ਮਾਂ ਨੂੰ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਜੀ. ਐੱਨ. ਈ. ਕਾਲਜ ਕੋਲੋਂ ਉਸ ਸਮੇਂ ਕਾਬੂ ਕਰ ਲਿਆ, ਜਦੋਂ ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8