317 ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਗ੍ਰਿਫ਼ਤਾਰ
Sunday, Jun 14, 2026 - 01:22 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਨਸ਼ਾ ਵਿਰੋਧੀ ਮੁਹਿੰਮ ਤਹਿਤ ਰੂੜੇਕੇ ਕਲਾਂ ਪੁਲਸ ਨੇ ਇਕ ਮੁਖਬਰ ਦੀ ਪੱਕੀ ਸੂਚਨਾ ਦੇ ਆਧਾਰ ’ਤੇ ਜਾਲ ਵਿਛਾ ਕੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ 317 ਖੁੱਲ੍ਹੀਆਂ ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਨੂੰ ਇਤਲਾਹ ਮਿਲੀ ਸੀ ਕਿ ਕਰਮ ਸਿੰਘ ਪੁੱਤਰ ਵੀਰ ਸਿੰਘ (ਵਾਸੀ ਦਾਨਾ ਪੱਤੀ, ਰੂੜੇਕੇ ਕਲਾਂ) ਅਤੇ ਨਵਦੀਪ ਸਿੰਘ ਉਰਫ ਬਿੱਲਾ ਪੁੱਤਰ ਦਾਰਾ ਸਿੰਘ (ਵਾਸੀ ਬਾਸੋ ਪੱਤੀ, ਪੱਖੋ ਕਲਾਂ) ਬਾਹਰਲੇ ਇਲਾਕਿਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਸਥਾਨਕ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦੇ ਹਨ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਸਥਾਨ ’ਤੇ ਘੇਰਾਬੰਦੀ ਕਰ ਕੇ ਦੋਵਾਂ ਨੂੰ ਦਬੋਚ ਲਿਆ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ।
