ਵਿਸ਼ਵਨਾਥ ਮੰਦਰ ਦੇ ਕੋਲ 2 ਨੌਜਵਾਨਾਂ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਹਾਲਤ ਗੰਭੀਰ

Monday, Nov 11, 2024 - 04:57 AM (IST)

ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਅਧੀਨ ਪੈਂਦੇ ਵਿਸ਼ਵਨਾਥ ਮੰਦਰ ਦੇ ਨੇੜੇ ਪੈਂਦੇ ਬਾਲਾਜੀ ਕਰਿਆਨਾ ਸਟੋਰ ਦੇ ਬਾਹਰ ਤਿੰਨ ਮੋਟਰਸਾਈਕਲ ਸਵਾਰਾਂ ਨੇ 2 ਲੋਕਾਂ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸਦੇ ਬਾਅਦ ਤਿੰਨੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ।

ਇਸ ਤੋਂ ਬਾਅਦ ਨੌਜਵਾਨ ਕਾਫੀ ਦੇਰ ਤੱਕ ਜ਼ਮੀਨ ’ਤੇ ਪਏ ਤੜਫਦੇ ਰਹੇ ਅਤੇ ਇਥੋਂ ਤੱਕ ਕਿ ਕੁਝ ਬੋਲ ਪਾਉਣ ਵਿਚ ਅਸਮਰੱਥ ਨਜ਼ਰ ਆਏ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਦ ਮੋਟਰਸਾਈਕਲ ਸਵਾਰ ਤਲਵਾਰ ਨਾਲ ਨੌਜਵਾਨਾਂ ’ਤੇ ਹਮਲਾ ਕਰ ਰਹੇ ਸੀ ਤਾਂ ਮੌਕੇ ’ਤੇ ਕਾਂਗਰਸ ਨੇਤਾ ਹਨੀ ਸ਼ਰਮਾ ਨੇ ਆ ਕੇ ਇਨ੍ਹਾਂ ਨੌਜਵਾਨਾਂ ਦੀ ਜਾਨ ਬਚਾਈ। ਨੇੜੇ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਥਾਣਾ ਮੋਤੀ ਨਗਰ ਦੀ ਪੁਲਸ ਨੂੰ ਦਿੱਤੀ ਹੈ। ਫਿਲਹਾਲ ਥਾਣਾ ਮੋਤੀ ਨਗਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹੁਣ ਉਹ ਕੁਝ ਬੋਲ ਪਾਉਣ ਦੀ ਸਥਿਤੀ ਵਿਚ ਨਹੀਂ ਹੈ। ਇਸ ਵਜ੍ਹਾ ਨਾਲ ਮਾਮਲੇ ਵਿਚ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। 

ਇਸ ਸਬੰਧੀ ਥਾਣਾ ਮੋਤੀ ਨਗਰ ਦੇ ਐੱਸ. ਐੱਚ. ਓ. ਵਰਿੰਦਰਪਾਲ ਸਿੰਘ ਉਪਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਆਖਰ ਨੌਜਵਾਨਾਂ ’ਤੇ ਕਿਉਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀੜਤਾਂ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News