ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ

Monday, Mar 16, 2026 - 06:24 PM (IST)

ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਤੋਂ ਘਰੋਟਾ ਰੋਡ ‘ਤੇ ਪਿੰਡ ਭਵਾਨੀ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌਤ ਹੋ ਗਈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਅਤੇ ਇੱਕ ਛੋਟੇ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਿਲਵਾਂ ਦਾ ਸੌਰਵ ਆਪਣੇ ਮੋਟਰਸਾਈਕਲ ‘ਤੇ ਭਵਾਨੀ ਵੱਲ ਜਾ ਰਿਹਾ ਸੀ, ਜਦਕਿ ਪਿੰਡ ਰਾਮਵਾਲ ਦਾ ਮਨਿੰਦਰ ਸਿੰਘ ਦੂਜੇ ਪਾਸੇ ਤੋਂ ਘਰੋਟਾ ਵੱਲ ਆ ਰਿਹਾ ਸੀ। ਜਦੋਂ ਦੋਵੇਂ ਪਿੰਡ ਭਵਾਨੀ ਨੇੜੇ ਪਹੁੰਚੇ ਤਾਂ ਅਚਾਨਕ ਇੱਕ ਅਵਾਰਾ ਕੁੱਤਾ ਸੜਕ ਪਾਰ ਕਰਨ ਲੱਗ ਪਿਆ। ਇਸ ਦੌਰਾਨ ਦੋਵੇਂ ਮੋਟਰਸਾਈਕਲ ਚਾਲਕਾਂ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਮੋਟਰਸਾਈਕਲ ਆਪਸ ਵਿੱਚ ਜ਼ਬਰਦਸਤ ਟੱਕਰ ਖਾ ਗਏ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਪਿੰਡ ਮਿਲਵਾਂ ਦੇ ਸੌਰਵ ਅਤੇ ਪਿੰਡ ਰਾਮਵਾਲ ਦੇ ਮਨਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਵਿੱਚ ਰਾਜਿੰਦਰ ਕੌਰ ਨਾਮਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ, ਜਦਕਿ ਕ੍ਰਿਸ਼ਨਾ ਨਾਮਕ ਇੱਕ ਛੋਟੇ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ- ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

ਇਸ ਸਬੰਧੀ ਜਦੋਂ ਚੌਕੀ ਇੰਚਾਰਜ ਘਰੋਟਾ ਸਰਤਾਜ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚਲਾ ਰਹੇ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਹੈ ਜਿਸ ਦਾ ਇਲਾਜ ਜਾਰੀ ਹੈ। ਪੁਲਸ ਵੱਲੋਂ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।ਇਸ ਦੁਖਦਾਈ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News