ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ
Thursday, Jun 27, 2024 - 11:15 AM (IST)
ਪਠਾਨਕੋਟ (ਧਰਮਿੰਦਰ)- ਪਠਾਨਕੋਟ ਦੇ ਕਾਠ ਵਾਲਾ ਪੁਲ 'ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਬੀਤੀ ਰਾਤ ਕੁਝ ਲੋਕ ਇਕ ਪਰਿਵਾਰਿਕ ਸਮਾਰੋਹ ਤੋਂ ਆਪਣੇ ਘਰ ਵਾਪਸ ਜਾ ਰਹੇ ਸੀ ਅਤੇ ਕਾਠ ਵਾਲਾ ਪੁਲ ਨੇੜੇ ਉਨ੍ਹਾਂ ਦੀ ਕਾਰ ਨਹਿਰ 'ਚ ਡਿੱਗ ਪਈ, ਜਿਸ ਵਜ੍ਹਾ ਨਾਲ ਕਾਰ 'ਚ ਸਵਾਰ 6 ਲੋਕਾਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖ਼ਮੀ ਦੱਸੇ ਜਾ ਰਹੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ
ਇਸ ਸਬੰਧੀ ਜਦ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਜਦ ਇਹ ਭਾਣਾ ਵਾਪਰਿਆ ਉਸ ਵਕਤ ਮੁੰਡੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ ਜਦ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 2 ਬਜੇ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਕਾਰ ਨਹਿਰ 'ਚ ਡਿੱਗ ਪਈ ਹੈ ਜਿਸ ਤੋਂ ਬਾਅਦ ਮੌਕੇ ਪਹੁੰਚੇ ਕੇ ਵੇਖਿਆ ਤਾਂ ਕਾਰ 'ਚ ਸਵਾਰ 6 ਜਣੇ 'ਚੋਂ 4 ਬਾਹਰ ਨਿਕਲ ਚੁੱਕੇ ਸਨ ਜਿਹਨਾਂ ਦੇ ਗੰਭੀਰ ਸੱਟਾਂ ਲਗੀਆਂ ਹੋਈਆਂ ਸਨ। ਇਸ ਦੌਰਾਨ ਜਦੋਂ ਕਾਰ 'ਚ ਵੇਖਿਆ ਤਾਂ 2 ਨੌਜਵਾਨਾਂ ਕਾਰ 'ਚ ਫਸੇ ਹੋਏ ਸੀ ਜਿਨ੍ਹਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ
ਉਨ੍ਹਾਂ ਦਸਿਆ ਕਿ ਮ੍ਰਿਤਕ ਨੌਜਵਾਨਾਂ 'ਚੋਂ ਇਕ ਸਾਊਥ ਕੋਰੀਆ ਤੋਂ ਕਰੀਬ 6 ਮਹੀਨੇ ਪਹਿਲਾਂ ਭਾਰਤ ਪਰਤਿਆ ਸੀ ਜਿਸ ਦਾ 3 ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਜਿਸ ਦੇ ਬਾਅਦ ਉਸ ਨੇ ਆਉਣ ਵਾਲੇ 20 ਦਿਨਾਂ 'ਚ ਕੈਨਡਾ ਜਾਣਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਜਿਸ ਕਾਰਨ ਇਹ ਮੰਦਭਾਗਾ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8