ਦਰਦਨਾਕ ਸੜਕ ਹਾਦਸੇ ਨੇ ਵਿਛਾਏ ਸੱਥਰ, ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

Thursday, Nov 16, 2023 - 03:07 AM (IST)

ਦਰਦਨਾਕ ਸੜਕ ਹਾਦਸੇ ਨੇ ਵਿਛਾਏ ਸੱਥਰ, ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

ਖੰਨਾ : ਬੀਤੇ ਕੱਲ੍ਹ ਮਾਲੇਰਕੋਟਲਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ 'ਤੇ ਜਾ ਰਹੇ ਇਨ੍ਹਾਂ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ ਸੀ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ (24) ਅਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਘੇੜਾ (ਬਰਨਾਲਾ) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਚੱਲੀ ਅਚਾਨਕ ਗੋਲ਼ੀ, ਫ਼ੌਜੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗੁਆਂਢੀ ਸਨ, ਜੋ ਖੰਨਾ ਦੇ ਮਾਲੇਰਕੋਟਲਾ ਰੋਡ ’ਤੇ ਗੁਰੂ ਨਾਨਕ ਸਟੀਲ ਵਰਕਰਜ਼ ਵਿੱਚ ਕੰਮ ਕਰਦੇ ਸਨ। ਜਦੋਂ ਦੋਵੇਂ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ। ਹਸਪਤਾਲ ਪਹੁੰਚਣ ਤੋਂ ਕੁਝ ਦੇਰ ਬਾਅਦ ਹੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਹਰਪਾਲ ਸਿੰਘ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕੀਤਾ ਗਿਆ ਸੀ। ਜਦੋਂ ਐਂਬੂਲੈਂਸ ਉਸ ਨੂੰ ਮੰਡੀ ਗੋਬਿੰਦਗੜ੍ਹ ਲੈ ਕੇ ਪਹੁੰਚੀ ਤਾਂ ਉੱਥੇ ਉਸ ਨੇ ਵੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਐਂਟੀ-ਡਰੱਗਜ਼ ਸਾਈਕਲ ਰੈਲੀ ਨੂੰ CM ਮਾਨ ਅੱਜ ਦੇਣਗੇ ਹਰੀ ਝੰਡੀ

ਹਰਪਾਲ ਸਿੰਘ ਦੇ ਪਿਤਾ ਦਾਰਾ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ-2 'ਚ ਕੈਂਟਰ ਚਾਲਕ ਅਫਜ਼ਲ ਵਾਸੀ ਖਾਨਪੁਰ ਗੁੱਜਰ ਜ਼ਿਲ੍ਹਾ ਸਹਾਰਨਪੁਰ (ਯੂਪੀ) ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News