ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Tuesday, Sep 27, 2022 - 12:33 PM (IST)

ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੱਟੀ (ਸੌਰਭ) - ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿੱਚ  ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਪਿੰਡ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਵਾਸੀ ਪਿੰਡ ਜੰਡ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗੁਰਦਰਸ਼ਨ ਸਿੰਘ ਅਤੇ ਸ਼ਿੰਦਰ ਸਿੰਘ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਗਦਾਈਕੇ ਆਏ ਹੋਏ ਸਨ। ਬੀਤੀ ਰਾਤ ਨੂੰ ਹੋਏ ਝਗੜੇ ਦੌਰਾਨ ਦੋਹਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀ ਉਮਰ ਕਰੀਬ 26-27 ਸਾਲ ਹੈ। ਵਾਰਦਾਤ ਵਾਲੀ ਥਾਂ ’ਤੇ ਪੁੱਜੀ ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਖੂਨ ਨਾਲ ਲੱਥਪਥ ਹੋਈਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News