ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ’ਤੇ ਡਿੱਗਣ ਕਾਰਨ ਮੌਤ
Sunday, May 25, 2025 - 06:30 PM (IST)

ਅਬੋਹਰ (ਸੁਨੀਲ)–ਬੀਤੀ ਰਾਤ ਪਿੰਡ ਨਿਹਾਲ ਖੇੜਾ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਸੜਕ ’ਤੇ ਡਿੱਗ ਕੇ ਜ਼ਖਮੀ ਹੋ ਗਏ। ਸੜਕ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ। ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖ ਕੇ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਰੋਡ ਸੇਫ ਦੇ ਏ. ਐੱਸ. ਆਈ. ਚੰਦਰਭਾਨ ਨੇ ਦੱਸਿਆ ਕਿ ਪਿੰਡ ਨਿਹਾਲ ਖੇੜਾ ਨੇੜੇ ਦੋ ਨੌਜਵਾਨ ਮੋਟਰਸਾਈਕਲ ਦੇ ਬੇਕਾਬੂ ਹੋਣ ਕਾਰਨ ਡਿੱਗਣ ਨਾਲ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਉਨ੍ਹਾਂ ਨੂੰ ਜ਼ਖਮੀ ਹਾਲਤ ’ਚ ਪਿਆ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਦੀ ਟੀਮ ਨੂੰ ਇਸ ਬਾਰੇ ਸੂਚਿਤ ਕੀਤਾ। ਉਨ੍ਹਾਂ ਦੀ ਪਛਾਣ ਪਿੰਡ ਆਜ਼ਮਵਾਲਾ ਵਾਸੀ ਜਸਪਾਲ ਸਿੰਘ ਅਤੇ ਸੋਨੂੰ ਵਜੋਂ ਹੋਈ ਹੈ। ਉਨ੍ਹਾਂ ਤੁਰੰਤ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ। ਸ਼ਾਮ ਤੱਕ ਜ਼ਖਮੀ ਨੌਜਵਾਨਾਂ ਦੀ ਨੌਜਵਾਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8