ਹੋਲੇ-ਮਹੱਲੇ ''ਤੇ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਟਿੱਪਰ ''ਚ ਵੱਜਣ ''ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

03/09/2023 1:54:46 AM

ਮੋਗਾ (ਬਿਪਨ) : ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਪਿੰਡ ਕਿਸ਼ਨਪੁਰਾ ਕਲਾਂ ਦੇ ਨੌਜਵਾਨ ਜਦੋਂ ਦੋਰਾਹਾ ਨਹਿਰ ਤੋਂ ਲੰਘ ਰਹੇ ਸਨ ਤਾਂ ਇਕ ਮੋਟਰਸਾਈਕਲ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੇ ਟਿੱਪਰ ਦੇ ਪਿਛਲੇ ਟਾਇਰਾਂ ਹੇਠਾਂ ਆਉਣ 'ਤੇ ਭਿਆਨਕ ਹਾਦਸਾ ਵਾਪਰ ਗਿਆ। ਇਸ ਦੌਰਾਨ ਪਿੰਡ ਕਿਸ਼ਨਪੁਰਾ ਕਲਾਂ ਦੇ ਨੌਜਵਾਨ ਹਰਜੋਤ ਸਿੰਘ ਪੁੱਤਰ ਬੋਹੜ ਸਿੰਘ (17) ਤੇ ਅਕਾਸ਼ਦੀਪ ਸਿੰਘ ਪੁੱਤਰ ਕੇਵਲ ਸਿੰਘ (15) ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜੋ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਬੀਤੀ ਰਾਤ 11 ਵਜੇ ਦਮ ਤੋੜ ਗਏ। ਇਨ੍ਹਾਂ ਦੇ ਤੀਜੇ ਸਾਥੀ ਹਰਮਨਦੀਪ ਸਿੰਘ (18) ਦੇ ਦੋਵੇਂ ਗਿੱਟੇ ਟੁੱਟ ਗਏ ਹਨ, ਜਿਸ ਦਾ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਬਿਹਾਰੀਆਂ ਦੀ ਗੁੰਡਾਗਰਦੀ, ਪੰਜਾਬੀ ਨੌਜਵਾਨਾਂ 'ਤੇ ਕੀਤਾ ਰਾਡਾਂ ਨਾਲ ਹਮਲਾ, ਇਕ ਦੀ ਬਾਂਹ ਤੋੜੀ

ਇਸ ਅਣਹੋਣੀ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ 'ਚ ਮਾਤਮ ਛਾ ਗਿਆ। ਨਗਰ ਨਿਵਾਸੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾ ਰਹੇ ਹਨ। ਬੁੱਧਵਾਰ ਦੇਰ ਸ਼ਾਮ ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਪੁੱਜੀਆਂ ਤਾਂ ਅੰਤਿਮ ਸੰਸਕਾਰ ਸਮੇਂ ਪਿੰਡ ਵਾਸੀਆਂ ਦੀਆਂ ਅੱਖਾਂ 'ਚੋਂ ਆਪ ਮੁਹਾਰੇ ਅੱਥਰੂ ਵਗਣ ਲੱਗ ਪਏ। ਇਸ ਮੌਕੇ ਪੁੱਜੇ ਪਿੰਡ ਵਾਸੀ ਜਸਬੀਰ ਸਿੰਘ ਸ਼ਾਹ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਤਿੰਨੋਂ ਬੱਚੇ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ, ਇਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News