20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਮੁੰਡੇ ਦਾ ਕਤਲ, ਡੇਢ ਸਾਲਾ ਧੀ ਦਾ ਪਿਓ ਸੀ ਮ੍ਰਿਤਕ

Saturday, Sep 02, 2023 - 06:36 PM (IST)

20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਮੁੰਡੇ ਦਾ ਕਤਲ, ਡੇਢ ਸਾਲਾ ਧੀ ਦਾ ਪਿਓ ਸੀ ਮ੍ਰਿਤਕ

ਅਬੋਹਰ (ਰਹੇਜਾ) : ਬੀਤੀ ਰਾਤ ਅਜ਼ੀਮਗੜ੍ਹ ਇਲਾਕੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਭਜਨ ਲਾਲ (25) ਵਾਸੀ ਅਜ਼ੀਮਗੜ੍ਹ ਸੈਲੂਨ ਵਿਚ ਕੰਮ ਕਰਦਾ ਸੀ। ਸ਼ੁੱਕਰਵਾਰ ਰਾਤ ਨੂੰ ਇਕ ਨੌਜਵਾਨ ਉਸ ਦੇ ਘਰ ਆਇਆ ਅਤੇ ਉਸ ਨੂੰ ਬਾਹਰ ਬੁਲਾਇਆ। ਗੱਲਾਂ-ਗੱਲਾਂ ਵਿਚ ਉਸ ਨੂੰ ਘਰ ਤੋਂ ਥੋੜ੍ਹੀ ਦੂਰ ਲੈ ਗਿਆ, ਜਿੱਥੇ 20-25 ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਕਾਪੇ ਨਾਲ ਸਿਰ ’ਤੇ 15-20 ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਰੌਲਾ ਪੈਣ ’ਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾੱਦ ਹਮਲਾਵਰ ਉਥੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ

ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਸੁਨੀਲ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਮਹੀਨੇ ਦੀ ਬੱਚੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਨੰਬਰ 2 ਦੇ ਐਡੀਸ਼ਨਲ ਐੱਸ. ਐੱਚ. ਓ. ਜਸਵਿੰਦਰ ਸਿੰਘ, ਡੀ. ਐੱਸ. ਪੀ. ਅਰੁਣ ਮੁੰਡਨ, ਐੱਸ. ਪੀ. ਡੀ. ਮੌਕੇ ’ਤੇ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਘਰ ਵਿਛਾਏ ਸੱਥਰ, ਰਾਤੀਂ ਸੁੱਤਾ ਪਰ ਸਵੇਰੇ ਨਾ ਉੱਠਿਆ ਚਾਰ ਭੈਣਾਂ ਦਾ ਇਕਲੌਤਾ ਵੀਰ

ਡੀ. ਐੱਸ. ਪੀ. ਅਰੁਣ ਮੁੰਡਨ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਪੱਤਰੇਵਾਲਾ ਦੇ ਕੁਝ ਨੌਜਵਾਨਾਂ ਦਾ ਸੁਨੀਲ ਨਾਲ ਝਗੜਾ ਹੋਇਆ ਸੀ, ਫਿਰ ਉਨ੍ਹਾਂ ਨੇ ਰਾਜ਼ੀਨਾਮਾਂ ਕਰ ਲਿਆ ਸੀ ਪਰ ਉਦੋਂ ਤੋਂ ਹੀ ਇਹ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸੀ ਅਤੇ ਕਤਲ ਦਾ ਕਾਰਨ ਵੀ ਇਹੀ ਦੁਸ਼ਮਣੀ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਨੀਲ ਨੂੰ ਸਵੇਰ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ ਅਤੇ ਕਤਲ ਕਰਨ ਤੋਂ ਬਾਅਦ ਵੀ ਉਸ ਦੇ ਮੋਬਾਇਲ 'ਤੇ ਧਮਕੀਆਂ ਆ ਰਹੀਆਂ ਸਨ। ਪੁਲਸ ਨੇ ਮੋਬਾਇਲ ਕਬਜ਼ੇ ਵਿਚ ਲੈ ਕੇ ਕਾਲ ਡਿਟੇਲ ਕਢਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੁੱਤੇ ਤੋਂ ਸ਼ੁਰੂ ਹੋਈ ਲੜਾਈ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਭਰਾ ਨੇ ਕਰ ’ਤਾ ਭਰਾ ਦਾ ਕਤਲ

ਵਾਰਦਾਤ ਤੋਂ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਹਮਲਾਵਰਾਂ ਦਾ ਘਰ ਸਾੜਿਆ

ਅਜ਼ੀਮਗੜ੍ਹ ਮੁਹੱਲੇ ਦੇ ਜਿਹੜੇ ਘਰ ਵਿਚ ਹਮਲਾਵਰ ਰਹਿੰਦੇ ਸਨ, ਗੁੱਸੇ ’ਚ ਆਏ ਲੋਕਾਂ ਨੇ ਘਰ ਨੂੰ ਅੱਗ ਲਾ ਦਿੱਤੀ। ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ। ਕਤਲ ਹੋਣ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁਹੱਲੇ ਵਿਚ ਪੁਲਸ ਦੀ ਗਸ਼ਤ ਜਾਰੀ ਹੈ। ਵੱਡੀ ਗਿਣਤੀ ’ਚ ਗੁੱਸਾਏ ਲੋਕਾਂ ਵੱਲੋਂ ਸਿਟੀ ਥਾਣਾ 2 ਦੇ ਬਾਹਰ ਹਮਲਾਵਰਾਂ ਨੂੰ ਕਾਬੂ ਕਰਨ ਲਈ ਰੋਸ਼ ਜਿਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਨੂੰਨਗੋ ਪਟਵਾਰ ਯੂਨੀਅਨ ਦੀ ਮੀਟਿੰਗ ਰੱਦ, ਸਾਰਿਆਂ ਨੇ ਛੱਡਿਆ ਫਾਲਤੂ ਸਰਕਲਾਂ ਦਾ ਚਾਰਜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News