ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ

02/03/2024 6:58:03 PM

ਜਲਾਲਾਬਾਦ (ਆਦਰਸ਼,ਜਤਿੰਦਰ)- ਫ਼ਾਜ਼ਿਲਕਾ-ਫ਼ਿਰੋਜ਼ਪੁਰ ਮਾਰਗ ’ਤੇ ਪੈਂਦੇ ਪਿੰਡ ਟਿਵਾਣਾ ਕਲਾਂ ਮੋੜ ਕੋਲ ਬੀਤੀ ਦੁਪਹਿਰ ਨੂੰ ਲਗਭਗ 1 ਵਜੇ ਦੇ ਕਰੀਬ 20 ਦੇ ਕਰੀਬ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ ਵਾਇਆ ਚਿੰਤਪੂਰਨੀ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਇੱਕ ਰੋਡਵੇਜ਼ ਦੀ ਬੱਸ ਨੂੰ ਰੋਕ ਕੇ ਡਰਾਇਵਰ ਤੇ ਕੰਡਕਟਰ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸਥਿਤੀ ਤਨਾਅਪੂਰਨ ਹੋ ਗਈ । ਜਿਸ ਦੀ ਜਾਣਕਾਰੀ ਮਿਲਣ 'ਤੇ ਸਬੰਧਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਸਥਿਤੀ ’ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪੰਜਾਬ ਰੋਡਵੇਜ ਦੇ ਡਰਾਇਵਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਅੱਜ ਚਿੰਤਪੂਰਨੀ ਤੋਂ ਵਾਇਆ ਫ਼ਾਜ਼ਿਲਕਾ ਨੂੰ ਸਵਾਰਿਆ ਲੈ ਕੇ ਜਾ ਰਹੇ ਸਨ ਤਾਂ ਜਦੋਂ ਉਹ ਟਿਵਾਣਾ ਕਲਾਂ ਮੋੜ ਦੇ ਕੋਲ ਪੁੱਜੇ ਤਾਂ ਸੜਕ ’ਤੇ ਇੱਕ ਟਰਲਾ ਐਕਸੀਡੈਂਟ ਹੋਇਆ ਸੀ ਤੇ ਸੜਕ ਦੇ ਵਿਚਕਾਰ ਲੱਗੇ ਡਿਵਾਇਰਾਂ ’ਚ ਫਸਿਆ ਹੋਇਆ ਸੀ। ਇਸ ਦੌਰਾਨ ਜਾਮ ਦੇ ਚੱਲਦੇ ਬੱਸ ਡਰਾਈਵਰ ਵਲੋਂ ਬਰੇਕ ਲਗਾਈ ਗਈ ਤਾਂ ਬੱਸ ਦੇ ਸਾਹਮਣੇ ਅਚਾਨਕ ਇੱਕ ਮੋਟਰਸਾਈਕਲ ਸਵਾਰ 2 ਨੌਜਵਾਨ ਤਿਲਕ ਕੇ ਡਿੱਗ ਪਏ। 

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਡਰਾਇਵਰ ਨੇ ਦੱਸਿਆ ਕਿ ਜਿਸ ਤੋਂ ਬਾਅਦ ਗੁੱਸੇ ’ਚ ਆਏ ਹਥਿਆਰ ਬੰਦ ਨੌਜਵਾਨਾਂ ਵੱਲੋਂ ਹੋਰ ਆਪਣੇ ਸਾਥੀਆਂ ਨਾਲ ਮਿਲ ਕੇ ਮੇਰੇ ਸਮੇਤ ਸਾਥੀ ਕੰਡਕਟਰ ਦੀ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ ਅਤੇ ਬੱਸ ਦੇ ਸ਼ੀਸ਼ੇ ਤੋੜਨ ਦਿੱਤੇ ਗਏ ਤਾਂ ਜਦੋਂ ਸਥਿਤ ਤਨਾਅਪੂਰਨ ਬਣਦੀ   ਸਵਾਰੀਆਂ ਨੇ ਦੇਖੀ ਤਾਂ ਗੁੰਡਾ ਅਨਸਰਾਂ ਦਾ ਵਿਰੋਧ ਕੀਤੇ ਜਾਣ 'ਤੇ ਉਨ੍ਹਾਂ ਦੇ ਵੱਲੋਂ ਸਵਾਰੀਆਂ ਨਾਲ ਵੀ ਹੱਥੋਪਾਈ ਕੀਤੀ ਗਈ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

ਘਟਨਾਂ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਗੁੰਡਾਗਰਦੀ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਤੇ ਨੁਕਸਾਨੀ ਗਈ ਰੋਡਵੇਜ਼ ਦੀ ਬੱਸ ਨੂੰ ਥਾਣੇ ਲੈ ਗਏ। ਇਸ ਸਬੰਧੀ ਜਲਾਲਾਬਾਦ ਦੇ ਡੀ.ਐੱਸ.ਪੀ ਏ.ਆਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ’ਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Shivani Bassan

This news is Content Editor Shivani Bassan