20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫ਼ਤਾਰ
06/27/2017 2:50:55 AM
ਜੁਗਿਆਲ, (ਸ਼ਰਮਾ)- ਸ਼ਾਹਪੁਰਕੰਢੀ ਪੁਲਸ ਨੇ ਇਕ ਘਰ 'ਚ ਛਾਪੇਮਾਰੀ ਕਰ ਕੇ 20 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਇੰਸਪੈਕਟਰ ਕਿਸ਼ਨ ਚੰਦ ਨੇ ਦੱਸਿਆ ਕਿ ਪੁਲਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਦਿਲਬਾਗ ਨੇ ਆਪਣੀ ਟੀਮ ਨਾਲ ਪਿੰਡ ਤ੍ਰੇਹਟੀ 'ਚ ਦੱਸੇ ਗਏ ਟਿਕਾਣੇ 'ਤੇ ਦੇਵ ਰਾਜ ਦੇ ਘਰ ਛਾਪਾ ਮਾਰਿਆ ਤਾਂ ਉਨ੍ਹਾਂ ਦੇ ਘਰ ਅੰਦਰੋਂ 20 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।