ਲੋਕ ਸਭਾ ਚੋਣਾਂ: ਸੰਗਰੂਰ ''ਚ ਅਕਾਲੀ-ਭਾਜਪਾ ਦੇ ਉਮੀਦਵਾਰਾਂ ਸਣੇ 23 ''ਚੋਂ 20 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
Thursday, Jun 06, 2024 - 12:55 PM (IST)
ਸ਼ੇਰਪੁਰ (ਅਨੀਸ਼)- ਲੋਕ ਸਭਾ ਹਲਕਾ ਸੰਗਰੂਰ ਤੋਂ 23 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਜਿਸ ’ਚੋਂ 20 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਕਿਉਂਕਿ ਜ਼ਮਾਨਤ ਬਚਾਉਣ ਵਾਸਤੇ ਬਣਦੀਆਂ ਵੋਟਾਂ ਹਾਸਲ ਨਹੀਂ ਕਰ ਸਕੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 3 ਲੱਖ 64 ਹਜ਼ਾਰ 85 ਵੋਟਾਂ ਹਾਸਲ ਕਰ ਕੇ ਜੇਤੂ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਾਂਗਰਸ ਨੂੰ 38 ਵਿਧਾਨ ਸਭਾ ਹਲਕਿਆਂ 'ਚੋਂ ਮਿਲੀ ਲੀਡ, ਜਾਣੋ ਬਾਕੀ ਪਾਰਟੀਆਂ ਦਾ ਹਾਲ
ਇਸੇ ਤਹਿਤ ਹੀ ਦੂਜੇ ਸਥਾਨ ’ਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1 ਲੱਖ 91 ਹਜ਼ਾਰ 525 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ 1 ਲੱਖ 87 ਹਜ਼ਾਰ 246 ਵੋਟਾਂ ਲੈ ਕੇ ਤੀਜਾ ਸਥਾਨ ਹਾਸਲ ਕਰ ਕੇ ਭਾਵੇਂ ਆਪਣੀ ਜਮਾਨਤ ਬਚਾਉਣ ’ਚ ਕਾਮਯਾਬ ਰਹੇ ਪਰ ਬਾਕੀ ਦੇ 20 ਉਮੀਦਵਾਰ ਆਪਣੀ ਜ਼ਮਾਨਤ ਨਹੀਂ ਬਚਾ ਸਕੇ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਸਣੇ 2 ਨਵੇਂ ਲੋਕ ਸਭਾ ਮੈਂਬਰ ਜੇਲ੍ਹ 'ਚ ਬੰਦ, ਕੀ ਹੋਵੇਗੀ ਅਗਲੀ ਪ੍ਰਕੀਰਿਆ? ਜਾਣੋ ਕੀ ਕਹਿੰਦਾ ਹੈ ਕਾਨੂੰਨ
ਇੱਥੋਂ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਖੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਅਰਵਿੰਦ ਖੰਨਾ 1 ਲੱਖ 28 ਹਜ਼ਾਰ 253 ਵੋਟਾਂ ਹਾਸਲ ਕਰ ਕੇ ਚੌਥੇ ਨੰਬਰ 'ਤੇ ਰਹੇ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ, ਪਰ ਉਹ ਸਿਰਫ਼ 62 ਹਜ਼ਾਰ ਵੋਟਾਂ ਹੀ ਹਾਸਲ ਕਰ ਸਕੇ। ਇਸ ਤੋਂ ਇਲਾਵਾ ਬਸਪਾ ਦੇ ਉਮੀਦਵਾਰ ਮੱਖਣ ਸਿੰਘ ਅਤੇ ਆਪਣੀ ਏਕਤਾ ਪਾਰਟੀ ਦੇ ਉਮੀਦਵਾਰ ਪ੍ਰਦੀਪ ਕੁਮਾਰ ਨੂੰ ਛੱਡ ਦਈਏ ਤਾਂ ਬਾਕੀ ਉਮੀਦਵਾਰ 4 ਹਜ਼ਾਰ ਤੋਂ ਵੀ ਘੱਟ ਵੋਟਾਂ 'ਤੇ ਸਿਮਟ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8