ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 20 ਲੱਖ ਰੁਪਏ, ਪਤੀ-ਪਤਨੀ ਨਾਮਜ਼ਦ

Sunday, Nov 03, 2024 - 05:47 AM (IST)

ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 20 ਲੱਖ ਰੁਪਏ, ਪਤੀ-ਪਤਨੀ ਨਾਮਜ਼ਦ

ਪਟਿਆਲਾ (ਬਲਜਿੰਦਰ) : ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਧੋਖਾਦੇਹੀ ਦੇ ਦੋਸ਼ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਮੋਹਾਲੀ ਦੇ ਰਹਿਣ ਵਾਲੇ ਪਤੀ-ਪਤਨੀ ਦੇ ਖਿਲਾਫ 406, 420 ਅਤੇ 120 ਬੀ ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਹਰਮਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਵਾਸੀ ਫੇਸ-3 ਮੁਹਾਲੀ ਸ਼ਾਮਲ ਹਨ।

ਇਸ ਮਾਮਲੇ ਵਿਚ ਗੁਰਦੀਪ ਸਿੰਘ ਪੁੱਤਰ ਦਿਲਬਰ ਸਿੰਘ ਵਾਸ ਨਾਰਥ ਐਵੇਨਿਊ ਭਾਦਸੋਂ ਰੋਡ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਮਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਵਾਸੀ ਫੇਸ-3 ਮੋਹਾਲੀ  ਨੇ ਉਸਨੂੰ ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਲੈ ਲਏ ਅਤੇ ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Inder Prajapati

Content Editor

Related News