ਅੰਮ੍ਰਿਤਸਰ 'ਚ ਲੁੱਟ ਦੀ ਵੱਡੀ ਵਾਰਦਾਤ, PNB ਬੈਂਕ 'ਚੋਂ ਲੁੱਟੇ ਕਰੀਬ 20 ਲੱਖ ਰੁਪਏ

Thursday, Feb 16, 2023 - 02:35 PM (IST)

ਅੰਮ੍ਰਿਤਸਰ 'ਚ ਲੁੱਟ ਦੀ ਵੱਡੀ ਵਾਰਦਾਤ, PNB ਬੈਂਕ 'ਚੋਂ ਲੁੱਟੇ ਕਰੀਬ 20 ਲੱਖ ਰੁਪਏ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ 'ਚ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪੌਸ਼ ਇਲਾਕੇ 'ਚ ਲੁਟੇਰੇ ਪੰਜਾਬ ਨੈਸ਼ਨਲ ਬੈਂਕ 'ਚੋਂ ਕਰੀਬ 20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਪੁਲਸ ਨੇ ਘਟਨਾ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਦੋ ਸਕੂਟਰੀ ਸਵਾਰ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ, ਜੋ ਹਥਿਆਰਾਂ ਸਣੇ ਬੈਂਕ 'ਚ ਦਾਖ਼ਲ ਹੋਏ ਅਤੇ ਮਿੰਟਾਂ 'ਚ ਕਰੀਬ 20 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। 

ਇਹ ਵੀ ਪੜ੍ਹੋ- ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ, ਪੁਲਸ ਮੁਲਾਜ਼ਮ ਦੇ ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੈਂਕ ਦੇ ਉੱਪਰ ਪੰਜਾਬ ਨੈਸ਼ਨਲ ਬੈਂਕ ਦਾ ਖੇਤਰੀ ਦਫ਼ਤਰ ਵੀ ਹੈ। ਇੰਨਾ ਹੀ ਨਹੀਂ ਇਸ ਬੈਂਕ ਤੋਂ 100 ਮੀਟਰ ਦੀ ਦੂਰੀ 'ਤੇ ਡਿਪਟੀ ਕਮਿਸ਼ਨਰ ਆਫ਼ ਪੁਲਸ ਅਤੇ 500 ਮੀਟਰ ਦੂਰੀ 'ਤੇ ਪੁਲਸ ਡੀ. ਸੀ. ਅਤੇ ਪੁਲਸ ਕਮਿਸ਼ਨਰ ਦਾ ਦਫ਼ਤਰ ਹੈ। ਵੱਡੀ ਗੱਲ ਇਹ ਹੈ ਕਿ ਬੈਂਕ ਦੇ ਬਾਹਰ ਕੋਈ ਵੀ ਸੁਰੱਖਿਆ ਗਾਰਡ ਤਾਇਨਾਤ ਨਹੀਂ ਸੀ।  

ਇਹ ਵੀ ਪੜ੍ਹੋ- ਗੈਂਗਸਟਰ ਅਰਸ਼ ਡੱਲਾ ਨੇ ਬਠਿੰਡਾ ਦੇ ਘੋੜਾ ਵਪਾਰੀ ਤੋਂ ਮੰਗੀ 20 ਲੱਖ ਦੀ ਫਿਰੌਤੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News