ਮੋਹਾਲੀ ''ਚ ਨਵੇਂ ਕੋਰੋਨਾ ਕੇਸਾਂ ਨੇ ਫਿਰ ਮਚਾਈ ਤੜਥੱਲੀ, ਜਾਣੋ ਜ਼ਿਲ੍ਹੇ ਦੇ ਤਾਜ਼ਾ ਹਾਲਾਤ

07/20/2020 5:12:34 PM

ਮੋਹਾਲੀ (ਪਰਦੀਪ) : ਮੋਹਾਲੀ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ, ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਅੰਦਰ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ ਅੰਦਰ 20 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ, ਜਦੋਂ ਕਿ ਇਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਸੋਮਵਾਰ ਨੂੰ ਆਏ ਨਵੇਂ ਕੋਰੋਨਾ ਪੀੜਤ ਮਲਕਪੁਰ, ਸੈਕਟਰ-111, ਸੈਕਟਰ-125, ਜ਼ੀਰਕਪੁਰ, ਢਕੌਲੀ, ਬਲਟਾਣਾ, ਸੰਨੀ ਇਨਕਲੇਵ ਜ਼ੀਰਕਪੁਰ, ਦਸ਼ਮੇਸ਼ ਨਗਰ ਖਰੜ, ਸੈਕਟਰ-69, ਡੇਰਾਬੱਸੀ, ਹੰਡੇਸਰਾ ਅਤੇ ਲਾਲੜੂ ਨਾਲ ਸਬੰਧਿਤ ਹਨ। ਇਨ੍ਹਾਂ ਸਾਰੇ ਕੋਰੋਨਾ ਪੀੜਤ ਲੋਕਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਮੂਨੇ ਕੋਰੋਨਾ ਟੈਸਟ ਲਈ ਭੇਜੇ ਜਾ ਸਕਣ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਫ਼ੀਸਾਂ ਦੇ ਮਾਮਲੇ 'ਤੇ ਮਾਪਿਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ

PunjabKesari
ਜ਼ੀਰਕਪੁਰ ਦੀ ਜਨਾਨੀ ਨੇ ਤੋੜਿਆ ਦਮ
ਸੋਮਵਾਰ ਨੂੰ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਜ਼ੀਰਕਪੁਰ ਦੀ ਰਹਿਣ ਵਾਲੀ 65 ਸਾਲਾ ਜਨਾਨੀ ਨੇ ਦਮ ਤੋੜ ਦਿੱਤਾ। ਮ੍ਰਿਤਕ ਜਨਾਨੀ ਪਹਿਲਾਂ ਤੋਂ ਹੀ ਹਾਈ ਬਲੱਡ ਪ੍ਰੈੱਸ਼ਰ, ਸ਼ੂਗਰ ਅਤੇ ਦਿਲ ਦੀ ਮਰੀਜ਼ ਸੀ। ਇਸ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ 12 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਭਰ 'ਚ ਕਿਸਾਨਾਂ ਦਾ 'ਟਰੈਕਟਰ ਅੰਦੋਲਨ' ਸ਼ੁਰੂ, ਸਰਕਾਰ ਨੂੰ ਦਿੱਤੀ ਚਿਤਾਵਨੀ
ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 44 ਮਰੀਜ਼
ਜ਼ਿਲ੍ਹੇ ਅੰਦਰ ਕੋਰੋਨਾ ਆਫ਼ਤ ਦੇ ਨਾਲ ਥੋੜ੍ਹੀ ਰਾਹਤ ਉਸ ਸਮੇਂ ਮਿਲੀ, ਜਦੋਂ 44 ਕੋਰੋਨਾ ਪੀੜਤ ਇਸ ਭਿਆਨਕ ਬੀਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਗਏ। ਹਸਪਤਾਲ ਤੋਂ ਛੁੱਟੀ ਮਿਲਣ ਵਾਲਿਆਂ 'ਚ ਜਵਾਹਰਪੁਰ, ਨਵਾਂਗਾਓਂ, ਫੇਜ਼-9, ਛੱਤ, ਪੀਰ ਮੁਛੱਲਾ, ਝੰਜੇੜੀ, ਖਰੜ, ਗਿਲਕੋ ਵੈਲੀ, ਜ਼ੀਰਕਪੁਰ, ਕੁਰਾਲੀ, ਡੇਰਾਬੱਸੀ, ਫੇਜ਼-9 ਅਤੇ ਬਲੌਂਗੀ ਦੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ : ਦੁਖਦ ਖ਼ਬਰ : ਲੁਧਿਆਣਾ 'ਚ ਕੋਰੋਨਾ ਕਾਰਨ 2 ਹੋਰ ਮੌਤਾਂ, 1800 ਤੋਂ ਪਾਰ ਪੁੱਜੀ ਪੀੜਤਾਂ ਦੀ ਗਿਣਤੀ
ਜਾਣੋ ਜ਼ਿਲ੍ਹੇ ਅੰਦਰ ਤਾਜ਼ਾ ਹਾਲਾਤ
ਮੋਹਾਲੀ ਜ਼ਿਲ੍ਹੇ ਅੰਦਰ ਇਸ ਸਮੇਂ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 551 ਤੱਕ ਪਹੁੰਚ ਗਈ ਹੈ, ਜਦੋਂ ਕਿ ਕੋਰੋਨਾ ਦੇ 177 ਸਰਗਰਮ ਮਾਮਲੇ ਚੱਲ ਰਹੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ 362 ਲੋਕ ਕੋਰੋਨਾ ਵਰਗੀ ਭਿਆਨਕ ਬੀਮਾਰੀ ਨੂੰ ਮਾਤ ਦੇ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।

 


 


Babita

Content Editor

Related News