ਘਰ ''ਚੋਂ 20 ਤੋਲੇ ਸੋਨਾ ਤੇ 20 ਹਜ਼ਾਰ ਦੀ ਨਕਦੀ ਚੋਰੀ
Monday, Oct 23, 2017 - 07:29 AM (IST)
ਗੁਰਦਾਸਪੁਰ, (ਵਿਨੋਦ)- ਬੀਤੀ ਰਾਤ ਚੋਰਾਂ ਵੱਲੋਂ ਪਿੰਡ ਭੁੰਬਲੀ ਵਿਖੇ ਇਕ ਘਰ 'ਚੋਂ ਸੋਨਾ ਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਪੀੜਤ ਬਲਜੀਤ ਕੌਰ ਪਤਨੀ ਸਵ. ਮਨੋਹਰ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੈ। ਅਸੀਂ ਘਰ ਨੂੰ ਜਿੰਦਰੇ ਲਾ ਕੇ ਹਸਪਤਾਲ 'ਚ ਗਏ ਹੋਏ ਸਨ, ਜਦੋਂ ਅਸੀਂ ਘਰ ਆ ਕੇ ਵੇਖਿਆ ਤਾਂ ਘਰ ਦਾ ਜਿੰਦਰਾ ਟੁੱਟਾ ਹੋਇਆ ਸੀ ਤੇ ਜਾਂਚ ਕਰਨ 'ਤੇ ਪਾਇਆ ਕਿ ਚੋਰ ਉਨ੍ਹਾਂ ਦੇ ਘਰ 'ਚੋਂ 20 ਤੋਲੇ ਸੋਨਾ ਤੇ 20 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਥਾਣਾ ਤਿੱਬੜ ਦੇ ਏ. ਐੱਸ. ਆਈ. ਭੱਟੀ ਮਸੀਹ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
