ਬਿਜਲੀ ਦੀ ਜ਼ਿਆਦਾ ਮੰਗ ਨੂੰ ਪੂਰਾ ਕਰਨ ਲਈ ਰੋਜ਼ਾਨਾ 20 ਰੈਕ ਕੋਲੇ ਦੀ ਲੋੜ

Friday, May 27, 2022 - 09:45 PM (IST)

ਬਿਜਲੀ ਦੀ ਜ਼ਿਆਦਾ ਮੰਗ ਨੂੰ ਪੂਰਾ ਕਰਨ ਲਈ ਰੋਜ਼ਾਨਾ 20 ਰੈਕ ਕੋਲੇ ਦੀ ਲੋੜ

ਚੰਡੀਗੜ੍ਹ (ਬਿਊਰੋ) : ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।

ਇਹ ਵੀ ਪੜ੍ਹੋ : PSPCL ਨੇ 19 ਖਪਤਕਾਰਾਂ ਨੂੰ ਬਿਜਲੀ ਚੋਰੀ 'ਤੇ ਠੋਕਿਆ 72 ਲੱਖ ਤੋਂ ਵੱਧ ਜੁਰਮਾਨਾ

ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ। ਹਰਭਜਨ ਸਿੰਘ ਈ.ਟੀ.ਓ. ਨੇ ਦੇਸ਼ ਭਰ 'ਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ 'ਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ। ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਨੀਲ ਜਾਖੜ, ਸੌਂਪੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ

ਉਤਪਾਦਨ 'ਚ ਮੋਹਰੀ ਹੋਣ ਕਰਕੇ ਕੇਂਦਰੀ ਪੂਲ ਦੇ ਅਨਾਜ ਭੰਡਾਰਾਂ 'ਚ ਕਣਕ ਅਤੇ ਚੌਲਾਂ ਦੇ ਰੂਪ ਵਿੱਚ ਵੱਡਾ ਯੋਗਦਾਨ ਦੇਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ। ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਨੇ 186 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਪੈਦਾਵਾਰ ਕੀਤੀ ਸੀ, ਜਦਕਿ ਇਸ ਹਾੜ੍ਹੀ ਦੇ ਸੀਜ਼ਨ ਵਿੱਚ 100 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਪੈਦਾਵਾਰ ਕੀਤੀ ਹੈ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਬਲਦੇਵ ਸਿੰਘ ਸਰਾਂ ਹਾਜ਼ਰ ਸਨ।

ਇਹ ਵੀ ਪੜ੍ਹੋ : BSF ਜਵਾਨ ਦੀ ਗੋਲੀ ਲੱਗਣ ਨਾਲ ਮੌਤ, ਜਾਂਚ 'ਚ ਜੁਟੀ ਪੁਲਸ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News