ਕੁੜੀ ਨੇ ਕੀਤਾ ਵਿਆਹ ਤੋਂ ਇਨਕਾਰ, ਗੁੱਸੇ ''ਚ ਆ ਕੇ ਨੌਜਵਾਨ ਨੇ ਕੀਤਾ ਉਹ ਜੋ ਸੋਚਿਆ ਨਾ ਸੀ

Friday, Sep 27, 2024 - 07:06 PM (IST)

ਕੁੜੀ ਨੇ ਕੀਤਾ ਵਿਆਹ ਤੋਂ ਇਨਕਾਰ, ਗੁੱਸੇ ''ਚ ਆ ਕੇ ਨੌਜਵਾਨ ਨੇ ਕੀਤਾ ਉਹ ਜੋ ਸੋਚਿਆ ਨਾ ਸੀ

ਨਵਾਂਸ਼ਹਿਰ (ਤ੍ਰਿਪਾਠੀ) —ਦੋਸਤ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ 20 ਸਾਲ ਦੇ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ। ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜਗਤਾਸ ਚੰਦ ਉਰਫ਼ ਪਿੰਦੂ ਪੁੱਤਰ ਸੁੱਚਾ ਰਾਮ ਵਾਸੀ ਲੰਗੜੋਆ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਬਲਕਾਰ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁਕੀ ਹੈ।

ਉਨ੍ਹਾਂ ਦੇ 2 ਮੁੰਡਿਆਂ ਵਿਚੋਂ ਵੱਡੇ ਦਾ ਨਾਂ ਵਿਸ਼ਾਲ ਹੈ, ਜਿਸ ਦੀ ਉਮਰ 20 ਸਾਲ ਹੈ ਅਤੇ ਉਹ ਬਾਰ੍ਹਵੀ ਤੱਕ ਪੜ੍ਹਿਆ ਹੋਇਆ ਹੈ। ਉਸ ਨੇ ਪੁਲਸ ਦੀ ਭਰਤੀ ਦੇ ਫਾਰਮ ਭਰੇ ਹੋਏ ਹਨ। ਵਿਸ਼ਾਲ ਦੀ ਸਰਿਤਾ ਨਾਂ ਦੀ ਕੁੜੀ ਨਾਲ ਦੋਸਤੀ ਸੀ। ਉਨ੍ਹਾਂ ਦੱਸਿਆ ਕਿ 19 ਸੰਤਬਰ ਨੂੰ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਭਤੀਜੇ ਨੇ ਦੱਸਿਆ ਕਿ ਸਰਿਤਾ ਦੇ ਘਰ ਵਾਲੇ ਵਿਆਹ ਨੂੰ ਮੰਨ ਗਏ ਹਨ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਉਨ੍ਹਾਂ ਦੇ ਘਰ ਸਲੋਹ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮੇਰੇ ਕੋਲੋਂ ਨਹੀਂ ਹੁੰਦਾ ਕੰਮ ਆਖ ਘਰੋਂ ਗਈ ਕੁੜੀ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ ਹੋਸ਼

ਉਨ੍ਹਾਂ ਨੇ ਦੱਸਿਆ ਕਿ ਵਿਸ਼ਾਲ ਰਾਤ 11 ਵਜੇ ਬਾਈਕ ’ਤੇ ਵਾਪਸ ਘਰ ਆਇਆ, ਜਿਸ ਨੇ ਕੋਈ ਜ਼ਹਿਰਿਲੀ ਦਵਾਈ ਪੀਤੀ ਹੋਈ ਸੀ ਅਤੇ ਆਉਂਦੇ ਹੀ ਉਲਟੀਆਂ ਕਰਨ ਲੱਗ ਪਿਆ ਸੀ। ਉਨ੍ਹਾਂ ਦੱਸਿਆ ਕਿ ਸਰਿਤਾ ਨੇ ਵਿਸ਼ਾਲ ਨਾਲ ਵਿਆਹ ਕਰਨ ਤੋਂ ਮਨਾ ਕਰ ਦਿੱਤਾ ਸੀ, ਜਿਸ ਕਾਰਨ ਵਿਸ਼ਾਲ ਨੇ ਜ਼ਹਿਰੀਲੀ ਦਵਾਈ ਪੀ ਲਈ।

ਜਗਤਾਰ ਚੰਦ ਨੇ ਦੱਸਿਆ ਕਿ ਸਵਾਰੀ ਦਾ ਪ੍ਰਬੰਧ ਕਰਕੇ ਵਿਸ਼ਾਲ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲੈ ਕੇ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਸਰਿਤਾ ਵਾਸੀ ਸਲੋਹ ਵੱਲੋਂ ਉਸ ਦੇ ਭਤੀਜੇ ਨੂੰ ਵਿਆਹ ਤੋਂ ਮਨਾ ਕਰਨ ’ਤੇ ਹੀ ਜ਼ਹਿਰੀਲੀ ਦਵਾਈ ਪੀਤੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਸਰਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ 'ਚ ਤੇਜ਼ ਮੀਂਹ ਦੀ ਦਸਤਕ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News