ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Friday, Dec 02, 2022 - 01:14 PM (IST)

ਪਰਿਵਾਰ ਦੀਆਂ ਖ਼ੁਸ਼ੀਆਂ ਹੋਈਆਂ ਤਬਾਹ, 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਰਮਨ)- ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਿਸ਼ਨਪੁਰਾ ਇਲਾਕੇ ਵਿਚ ਇਕ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਵੀ ਪੁੱਤਰ ਸੁਖਦੇਵ ਵਾਸੀ ਕਿਸ਼ਨਪੁਰਾ ਵਜੋਂ ਹੋਈ। ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਵੇਰੇ ਮ੍ਰਿਤਕ ਦੀ ਵੱਡੀ ਭੈਣ ਮਮਤਾ ਉਸ ਨੂੰ ਚਾਹ ਦੇਣ ਲਈ ਛੱਤ ’ਤੇ ਉਸ ਦੇ ਕਮਰੇ ਵਿਚ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

ਉਸ ਨੇ ਵੇਖਿਆ ਕਿ ਰਵੀ ਪੱਖੇ ਨਾਲ ਲਟਕ ਰਿਹਾ ਸੀ। ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਪਹੁੰਚਾ ਦਿੱਤਾ। ਉਸ ਨੇ ਦੱਸਿਆ ਕਿ ਮ੍ਰਿਤਕ ਰਵੀ ਮਾਨਸਿਕ ਅਤੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ :  ਨਸ਼ੇ ਦੇ ਖ਼ਿਲਾਫ਼ ਮਿਸਾਲ ਬਣ ਕੇ ਉਭਰਿਆ ਜਲੰਧਰ ਦਾ ਪਿੰਡ ਰਾਣੀ ਭੱਟੀ, ਹੋ ਰਹੀਆਂ ਨੇ ਹਰ ਪਾਸੇ ਤਾਰੀਫ਼ਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

shivani attri

Content Editor

Related News