ਹੁਸ਼ਿਆਰਪੁਰ 'ਚ 20 ਸਾਲਾ ਕੁੜੀ ਅਗਵਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Friday, Jan 06, 2023 - 06:10 PM (IST)

ਹੁਸ਼ਿਆਰਪੁਰ 'ਚ 20 ਸਾਲਾ ਕੁੜੀ ਅਗਵਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ 20 ਸਾਲਾ ਕੁੜੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ 'ਚ ਅਸਲਾਮਾਬਾਦ ਤੋਂ ਬੀਤੀ ਰਾਤ ਕਰੀਬ 10 ਵਜੇ 20 ਸਾਲ ਦੀ ਕੁੜੀ ਨੂੰ ਬਦਮਾਸ਼ਾਂ ਨੇ ਘਰੋਂ ਹੀ ਅਗਵਾ ਕਰ ਲਿਆ। ਅਗਵਾ ਕੀਤੀ ਗਈ ਕੁੜੀ ਦੀ ਪਛਾਣ ਦੀਪਿਕਾ ਵਜੋਂ ਹੋਈ ਹੈ। ਦੀਪਿਕਾ ਦੀ ਮਾਂ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਗੇਟ ਦੇ ਬਾਹਰ ਕਾਰ ਵਿਚ ਸਵਾਰ ਕੇ ਕਰੀਬ 5 ਨੌਜਵਾਨ ਆਏ ਸਨ, ਜਿਨ੍ਹਾਂ ਵਿਚੋਂ ਇਕ ਨੇ ਘਰ ਦਾ ਦਰਵਾਜ਼ਾ ਖੜ੍ਹਕਾਇਆ। 

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ

PunjabKesariਦੀਪਿਕਾ ਜਦੋਂ ਘਰ ਦਾ ਦਰਵਾਜ਼ਾ ਖੋਲ੍ਹਣ ਲਈ ਬਾਹਰ ਗਈ ਤਾਂ ਇਸੇ ਦੌਰਾਨ ਕੁੜੀ ਨੂੰ ਅਗਵਾ ਕਰ ਲਿਆ ਗਿਆ। ਮੌਕੇ 'ਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕੁੜੀ ਨੂੰ ਸਕੂਲ ਵਿਚੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਕੁੜੀ ਦੇ ਕੁਝ ਦਸਤਾਵੇਜ਼ ਵੀ ਘਰੋਂ ਗਾਇਬ ਮਿਲੇ ਹਨ। ਪੁਲਸ ਵੱਲੋਂ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਆਦਮਪੁਰ 'ਚ ਵੱਡੀ ਵਾਰਦਾਤ, ਪਸ਼ੂਆਂ ਨੂੰ ਪੱਠੇ ਪਾਉਣ ਜਾ ਰਹੇ ਵਿਅਕਤੀ 'ਤੇ ਚਲਾਈਆਂ ਗੋਲੀਆਂ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News