ਨਸ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਸੁੱਖਾਂ ਸੁੱਖ ਮੰਗਿਆ ਪੁੱਤ

Friday, Apr 21, 2023 - 06:34 PM (IST)

ਨਸ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਸੁੱਖਾਂ ਸੁੱਖ ਮੰਗਿਆ ਪੁੱਤ

ਸਾਦਿਕ (ਪਰਮਜੀਤ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (20) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਸਾਦਿਕ ਵਜੋਂ ਹੋਈ ਹੈ। ਇਸ ਸਬੰਧੀ ਗੱਲ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮਨਪ੍ਰੀਤ ਨਸ਼ਾ ਕਰਨ ਦਾ ਆਦੀ ਸੀ ਤੇ ਬੀਤੇ ਦਿਨੀਂ ਨਸ਼ਾ ਲੈਣ ਗਿਆ ਪਰ ਵਾਪਸ ਘਰ ਨਹੀਂ ਪਰਤਿਆ। 

ਇਹ ਵੀ ਪੜ੍ਹੋ- ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਬਠਿੰਡਾ ਦਾ ਨੌਜਵਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਸੇਵਕ ਸਿੰਘ

PunjabKesari

ਪਰਿਵਾਰ ਵੱਲੋਂ ਉਸ ਹੀ ਬਹੁਤ ਭਾਲ ਕੀਤੀ ਪਰ ਮਨਪ੍ਰੀਤ ਦਾ ਕੁਝ ਵੀ ਪਤਾ ਨਹੀਂ ਲੱਗਾ। ਫਿਰ ਕੱਲ੍ਹ ਉਸ ਦੀ ਲਾਸ਼ ਪਿੰਡ ਕਾਹਨ ਸਿੰਘ ਵਾਲਾ (ਗੁਰਹਰਸਹਾਏ) ਦੇ ਏਰੀਏ 'ਚੋ ਮਿਲੀ। ਉਨ੍ਹਾਂ ਸ਼ਮਸ਼ਾਨਘਾਟ ਵਿੱਚ ਰੋਂਦਿਆਂ ਕਿਹਾ ਕਿ ਮਨਪ੍ਰੀਤ ਪਿੰਡ ਕਾਹਨ ਸਿੰਘ ਵਾਲਾ ਤੋਂ ਨਸ਼ਾ ਲੈਣ ਗਿਆ ਹੋ ਸਕਦਾ ਹੈ ਕਿਉਂਕਿ ਉਸ ਦੀ ਲਾਸ਼ ਪਿੰਡ ਕਾਹਨ ਸਿੰਘ ਵਾਲਾ ਕੋਲ ਦੀ ਲੰਘਦੀ ਕੱਸੀ ਦੀ ਪਟੜੀ ਤੋਂ ਮਿਲੀ ਸੀ। 

ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਘਰ ਪੁੱਜੀ ਵਿਜੀਲੈਂਸ ਟੀਮ

ਥਾਣਾ ਗੁਰੂਹਰਸਹਾਏ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਸਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਮੌਕੇ ਪੱਤਰਕਾਰਾਂ ਨੂੰ ਬੁਲਾ ਕੇ ਇਲਾਕੇ ਵਿੱਚ ਵਿਕ ਰਹੇ ਚਿੱਟੇ ਤੋਂ ਦੁਖ਼ੀ ਮਾਪਿਆਂ ਤੇ ਪਿੰਡ ਵਾਸੀਆਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਨਸ਼ਾ ਵੇਚਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News