ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

Saturday, Aug 24, 2024 - 12:58 PM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ ਤੇ 1.10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਘਟਨਾ ਸਮੇਂ ਉਸ ਦੀ ਉਮਰ 17 ਸਾਲ ਸੀ ਪਰ ਅਦਾਲਤ ਨੇ ਉਸ ਨੂੰ ਨਾਬਾਲਗ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ। ਉਸ ਦੀ ਉਮਰ ਇਸ ਸਮੇਂ 20 ਸਾਲ ਹੈ, ਜਿਸ ਨੂੰ ਸੈਕਟਰ-25 ਸਥਿਤ ਬਾਲ ਘਰ ’ਚ 21 ਸਾਲ ਦੇ ਹੋਣ ਤੱਕ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਸ ਨੂੰ ਬੁੜੈਲ ਜੇਲ੍ਹ ਭੇਜ ਦਿੱਤਾ ਜਾਵੇਗਾ।

ਉਸ ਨੇ ਅਦਾਲਤ ਅੱਗੇ ਰਹਿਮ ਦੀ ਅਪੀਲ ਕੀਤੀ। ਉਸ ਨੇ ਦੱਸਿਆ ਕਿ ਉਹ ਪੜ੍ਹਾਈ ’ਚ ਹੁਸ਼ਿਆਰ ਹੈ ਅਤੇ ਉਸ ’ਤੇ ਦੋ ਭੈਣਾਂ ਦੀ ਜ਼ਿੰਮੇਵਾਰੀ ਵੀ ਹੈ। ਅਦਾਲਤ ਨੇ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਤੇ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ। ਕਰੀਬ 2 ਸਾਲ ਪਹਿਲਾਂ 2022 ’ਚ ਸਾਰੰਗਪੁਰ ਥਾਣਾ ਪੁਲਸ ਨੇ 15 ਸਾਲਾ ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਸੀ। 2022 ’ਚ 15 ਸਾਲਾ ਨਾਬਾਲਗਾ ਨੇ ਸਾਰੰਗਪੁਰ ਥਾਣੇ ’ਚ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਉਹ ਘਰ ’ਚ ਇਕੱਲੀ ਸੀ ਤਾਂ ਉਹ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਦਾ ਸੀ। ਉਹ ਗਰਭਵਤੀ ਹੋ ਗਈ ਤੇ ਉਸ ਦਾ ਗਰਭਪਾਤ ਹੋ ਗਿਆ।


author

Babita

Content Editor

Related News