200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫਤਾਰ

08/08/2017 7:15:06 AM

ਕਪੂਰਥਲਾ, (ਭੂਸ਼ਣ)- ਥਾਣਾ ਸਦਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਲਖਨ ਡੇਰਾ ਵਿਚ ਛਾਪੇਮਾਰੀ ਕਰ ਕੇ 200 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਲਖਨ ਡੇਰਾ ਵਿਚ ਸੁਖਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਘਰ 'ਚ ਭਾਰੀ ਗਿਣਤੀ ਵਿਚ ਨਾਜਾਇਜ਼ ਸ਼ਰਾਬ ਦਾ ਭੰਡਾਰ ਪਿਆ ਹੈ ਅਤੇ ਉਹ ਆਪਣੇ ਖਾਸ ਗਾਹਕਾਂ ਨੂੰ ਸ਼ਰਾਬ ਵੇਚਣ ਦੀ ਤਿਆਰੀ ਵਿਚ ਹੈ, ਜਿਸ 'ਤੇ ਸਦਰ ਪੁਲਸ ਨੇ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ । ਉਕਤ ਵਿਅਕਤੀ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ 40 ਲਿਟਰ ਦੇ 4 ਕੈਨਾਂ 'ਚੋਂ ਸ਼ਰਾਬ ਦੀ ਬਰਾਮਦਗੀ ਕੀਤੀ। ਪੁਲਸ ਵੱਲੋਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।