200 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਗ੍ਰਿਫਤਾਰ

02/16/2018 6:13:20 AM

ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰਪਾਲ ਸਿੰਘ, ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਮੋਠਾਂਵਾਲ, ਐੱਸ. ਸੀ. ਹਰੀਸ਼ ਕੁਮਾਰ, ਐੱਚ. ਸੀ. ਬਲਵੰਤ ਸਿੰਘ, ਐੱਚ. ਸੀ. ਸ਼ਿੰਗਾਰਾ ਸਿੰਘ ਸਮੇਤ ਪੁਲਸ ਪਾਰਟੀ ਨੇ ਸੁਲਤਾਨਪੁਰ ਡਡਵਿੰਡੀ ਮੁੱਖ ਮਾਰਗ 'ਤੇ ਪਿੰਡ ਜੈਨਪੁਰ ਮੋੜ ਦੇ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਪੈਦਲ ਨੌਜਵਾਨ ਨੂੰ ਪਿੰਡ ਜੈਨਪੁਰ ਦੀ ਤਰਫੋਂ ਆਉਂਦਾ ਦੇਖ ਕੇ ਸ਼ੱਕ ਦੇ ਆਧਾਰ 'ਤੇ ਰੋਕਿਆ। ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਅਮਰੀਕ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਜਸਵਿੰਦਰ ਪਾਲ ਸਿੰਘ, ਐੱਚ. ਸੀ. ਬਲਕਾਰ ਸਿੰਘ ਮੁੱਖ ਮੁਨਸ਼ੀ, ਐੱਚ. ਸੀ. ਅਮਰਜੀਤ ਸਿੰਘ, ਐੱਚ. ਸੀ. ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ।