ਮਾੜੇ ਨਤੀਜਿਆਂ ਲਈ 200 ਅਧਿਆਪਕਾਂ ਨੂੰ ਨੋਟਿਸ ਜਾਰੀ
Thursday, Apr 19, 2018 - 12:28 PM (IST)

ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਰਕਾਰੀ ਸਕੂਲਾਂ ਦੇ 200 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਦੇ ਨਾਲ ਹੀ ਇਸ ਸਾਲ ਦੇ ਆਏ ਮਾੜੇ ਨਤੀਜਿਆਂ ਬਾਰੇ ਸਪੱਸ਼ਟੀਕਰਨ ਵੀ ਮੰਗਿਆ ਹੈ। 'ਸਰਕਾਰੀ ਸਕੂਲ ਸਿੱਖਿਆ ਬਚਾਓ ਫਰੰਟ' ਨੇ ਦਾਅਵਾ ਕੀਤਾ ਹੈ ਕਿ ਵੱਡੀ ਗਿਣਤੀ 'ਚ ਅਧਿਆਪਕਾਂ ਨੂੰ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮੈਸਜ ਭੇਜੇ ਗਏ ਸਨ ਕਿ ਉਹ ਸਿੱਖਿਆ ਦੇ ਪ੍ਰੋਗਰਾਮਾਂ ਦਾ ਬਾਈਕਾਟ ਕਰ ਰਹੇ ਹਨ। ਮੋਗਾ ਜ਼ਿਲੇ ਦਾ ਮਾਸਟਰ ਕੈਡਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਾਧੂ ਪੜ੍ਹਾਉਣ ਤੋਂ ਇਲਾਵਾ ਅਧਿਆਪਕਾਂ ਲਈ ਸਪੈਸ਼ਲ ਵਰਕਸ਼ਾਪਾਂ 'ਚ ਹਿੱਸਾ ਲੈਣਾ ਵੀ ਜ਼ਰੂਰੀ ਹੁੰਦਾ ਹੈ, ਜੋ ਕਿ ਨਾਰਮਲ ਪੜ੍ਹਾਈ ਨੂੰ ਪ੍ਰਭਾਵਿਤ ਕਰਦਾ ਹੈ, ਇਸ ਲਈ ਮਾੜੇ ਨਤੀਜੇ ਆਉਂਦੇ ਹਨ।