ਵਿਧਾਨ ਸਭਾ ਚੋਣਾਂ : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Wednesday, Feb 09, 2022 - 07:26 PM (IST)

ਵਿਧਾਨ ਸਭਾ ਚੋਣਾਂ : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ 'ਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ 'ਚ 399.64 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਚੋਣ ਮੈਨੇਜਮੈਂਟ ਕਮੇਟੀ ਦਾ ਬਣਾਇਆ ਚੇਅਰਮੈਨ

ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ 'ਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਸਿੱਧੂ ਨੇ ਸੰਦੀਪ ਦੀਕਸ਼ਿਤ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ 'ਚ 22,250 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚ ਕੁੱਲ 3,90,170 ਲਾਇਸੈਂਸੀ ਹਥਿਆਰਾਂ 'ਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ 'ਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸ਼੍ਰੀਲੰਕਾ ਦੀ ਸਮੁੰਦਰੀ ਫੌਜ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News