ਪਾਕਿਸਤਾਨ ਵੱਲੋਂ ਰਿਹਾਅ ਕੀਤੇ 203 ਭਾਰਤੀ ਕੈਦੀ ਵਤਨ ਪੁੱਜੇ, ਸ਼੍ਰੋਮਣੀ ਕਮੇਟੀ ਨੇ ਕੀਤਾ ਲੰਗਰ ਦਾ ਪ੍ਰਬੰਧ

06/03/2023 1:30:32 AM

ਅੰਮ੍ਰਿਤਸਰ (ਸਰਬਜੀਤ) : ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਅੱਜ ਗੁਆਂਢੀ ਦੇਸ਼ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ 203 ਭਾਰਤੀ ਕੈਦੀ ਮਛੇਰਿਆਂ ਨੂੰ ਅੱਜ ਵਾਹਗਾ-ਅਟਾਰੀ ਸਰਹੱਦ ਰਾਹੀਂ ਵਤਨ ਵਾਪਸ ਰਿਹਾਅ ਕੀਤਾ ਗਿਆ, ਦੇਰ ਰਾਤ ਵਤਨ ਪਰਤਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਸਰਾਏ, ਸੁਪਰਡੈਂਟ ਸ਼੍ਰੋਮਣੀ ਕਮੇਟੀ ਰਜਿੰਦਰ ਸਿੰਘ ਰੂਬੀ ਅਟਾਰੀ ਦੇ ਉਚੇਚੇ ਯਤਨਾਂ ਸਦਕਾ ਪਿਛਲੇ ਦੋ ਦਿਨ ਤੋਂ ਭੁੱਖ ਦੀ ਮਾਰ ਝੱਲਦੇ ਆ ਰਹੇ ਭਾਰਤੀ ਮਛੇਰਿਆਂ ਲਈ ਅਟਾਰੀ ਸਰਹੱਦ ਵਿਖੇ ਦੇਰ ਰਾਤ ਲੰਗਰ ਪ੍ਰਸ਼ਾਦਾ ਦਾ ਪ੍ਰਬੰਧ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਮਾਮਲਾ 50 ਲੱਖ ਰੁਪਏ ਰਿਸ਼ਵਤ ਮੰਗਣ ਦਾ, SP ਇਨਵੈਸਟੀਗੇਸ਼ਨ ਤੇ DSP ਸਣੇ 5 ’ਤੇ ਕੇਸ ਦਰਜ 

PunjabKesari

ਭਾਰਤੀ ਮਛੇਰੇ ਖੁਸ਼ੀ-ਖੁਸ਼ੀ ਕਰਾਚੀ ਪਾਕਿਸਤਾਨ ਦੀ ਲਾਡੀ ਜੇਲ੍ਹ ਤੋਂ ਰੇਲ ਗੱਡੀ ਰਾਹੀਂ ਲਾਹੌਰ ਉਪਰੰਤ ਦੇਰ ਰਾਤ ਪਾਕਿਸਤਾਨ ਤੋਂ ਵਾਹਗਾ ਸਰਹੱਦ ਰਸਤੇ ਅਟਾਰੀ ਆਪਣੇ ਵਤਨ ਪੁੱਜੇ ਗਏ ਹਨ। ਰਿਹਾਅ ਹੋ ਕੇ ਵਤਨ ਪੁੱਜੇ ਭਾਰਤੀ ਮਛੇਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ-ਪਾਕਿ ਪੀਸ ਫਾਊਂਡੇਸ਼ਨ ਅਤੇ ਡੈਮੋਕ੍ਰੇਸੀ ਦੇ ਆਗੂ ਸੀਨੀਅਰ ਪੱਤਰਕਾਰ ਜੇਤਿਨ ਦੇਸਾਈ ਨੇ ਕਿਹਾ ਕਿ ਆਪਣੇ ਪਰਿਵਾਰਾਂ ਦੀ ਰੋਜ਼ੀ-ਰੋਟੀ ਲਈ ਭਾਰਤੀ ਸਮੁੰਦਰ ਦੇ ਗੁਜਰਾਤ ਸਮੁੰਦਰ ਰਸਤੇ ਮੱਛੀਆਂ ਫੜਦੇ ਸਮੇਂ ਭਾਰਤ ਤੋਂ ਪਾਕਿਸਤਾਨ ਦੀ ਹੱਦ ਅੰਦਰ ਦਾਖ਼ਲ ਹੋਣ ’ਤੇ 203 ਕੈਦੀ, ਜੋ ਪਿਛਲੇ 24 ਮਹੀਨਿਆਂ ਤੋਂ ਲੈ ਕੇ 30 ਮਹੀਨਿਆਂ ਵਿਚ ਪਾਕਿਸਤਾਨ ਦੀ ਜਲਸੈਨਾ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਨ, ਉਹ ਭਾਰਤੀ ਮਛੇਰੇ ਜੋ ਪਾਕਿਸਤਾਨ ਦੇ ਕਰਾਚੀ ਦੀਆਂ ਜੇਲ੍ਹਾਂ ਵਿਚ ਬੰਦ ਸਨ, ਨੂੰ ਪਾਕਿਸਤਾਨ ਤੋਂ ਭਾਰਤ ਵਾਪਸ ਵਤਨ ਆਉਣਗੇ।

ਇਹ ਖ਼ਬਰ ਵੀ ਪੜ੍ਹੋ : ਪਹਿਲਵਾਨਾਂ ਦੇ ਸਮਰਥਨ ’ਚ ਉੱਤਰੇ 1983 ਵਿਸ਼ਵ ਕੱਪ ਦੇ ਚੈਂਪੀਅਨਜ਼

ਜਤਿਨ ਦੇਸਾਈ ਤੇ ਰਮੇਸ਼ ਯਾਦਵ ਨੇ ਦੱਸਿਆ ਕਿ ਰਿਹਾਅ ਕੀਤੇ ਗਏ ਭਾਰਤੀ ਮਛੇਰੇ, ਜੋ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਸਨ, ਉਹ ਭਾਰਤੀ ਗੁਜਰਾਤ, ਮੱਧ ਪ੍ਰਦੇਸ਼ ਤੇ ਹੋਰ ਵੱਖ-ਵੱਖ ਸੂਬਿਆਂ ਦੇ ਕੈਦੀ ਹਨ। ਪਾਕਿਸਤਾਨ ਦੀ ਲਾਡੀ ਜੇਲ੍ਹ ਕਰਾਚੀ ਤੋਂ ਰਿਹਾਅ ਹੋ ਕੇ ਨਿਕਲੇ ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਦੀ ਮੰਨੀ-ਪ੍ਰਮੰਨੀ ਸੰਸਥਾ ਈਦੀ ਫਾਊਂਡੇਸ਼ਨ ਕਰਾਚੀ ਦੇ ਅਹੁਦੇਦਾਰਾਂ ਵੱਲੋਂ ਵਤਨ ਆਉਣ ’ਤੇ ਭਾਰਤੀ ਮਛੇਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ, ਜੇ. ਸੀ. ਪੀ. ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਮਛੇਰਿਆਂ ਦਾ ਇਮੀਗ੍ਰੇਸ਼ਨ/ਕਸਟਮ ਕਲੀਅਰੈਂਸ ਤੋਂ ਬਾਅਦ ਭਾਰਤੀ ਮਛੇਰਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੱਛੀ ਪਾਲਣ ਵਿਭਾਗ ਗੁਜਰਾਤ ਦੇ ਉੱਚ ਅਧਿਕਾਰੀ ਤੇ ਗੁਜਰਾਤ ਪੁਲਸ ਅਟਾਰੀ ਸਰਹੱਦ ਤੋਂ ਲੈ ਕੇ ਗੁਜਰਾਤ ਲਈ ਰਵਾਨਾ ਹੋਣਗੇ। ਇਸ ਮੌਕੇ ਅਟਾਰੀ ਦੇ ਨਾਇਬ ਤਹਿਸੀਲਦਾਰ ਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੇਰ ਰਾਤ ਲੰਗਰ-ਪ੍ਰਸ਼ਾਦਾ ਅਟਾਰੀ ਸਰਹੱਦ ’ਤੇ ਲਿਆਉਣ ਲਈ ਧੰਨਵਾਦ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ


Manoj

Content Editor

Related News