ਪੰਜਾਬ ’ਚ ‘ਆਪ’ ਦਾ ਪੱਕਾ ਵਾਅਦਾ, 8 ਮਹੀਨਿਆਂ ’ਚ ਦਿੱਤੀਆਂ 21,000 ਨੌਕਰੀਆਂ: CM ਮਾਨ

11/27/2022 8:43:13 AM

ਚੰਡੀਗੜ੍ਹ/ਜਲੰਧਰ (ਅਸ਼ਵਨੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ 8 ਮਹੀਨਿਆਂ ਵਿਚ ਕੀਤੇ ਵਾਅਦੇ ਮੁਤਾਬਕ 21,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪਾਵਰ ਕਾਰਪੋਰੇਸ਼ਨ ਵੱਲੋਂ ਜਿਨ੍ਹਾਂ 603 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਉਨ੍ਹਾਂ ਵਿਚ 476 ਕਲਰਕ, 68 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਤੇ 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ) ਸਨ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਖ਼ਿਲਾਫ਼ ਵੱਡੀ ਕਾਰਵਾਈ

ਹੋਰ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਕਰਾਂਗੇ ਸ਼ੁਰੂ-

ਮੁੱਖ ਮੰਤਰੀ ਨੇ ਕਿਹਾ ਕਿ ਕਈ ਹੋਰ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਮਾਮਲਾ ਵੀ ਵਿਚਾਰ ਅਧੀਨ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਬੇਰੋਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਪਾਵਰ ਕਾਰਪੋਰੇਸ਼ਨ ਵੱਲੋਂ 2100 ਸਹਾਇਕ ਲਾਈਨਮੈਨਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ, ਜੋ ਅਗਲੇ ਮਹੀਨੇ ਤਕ ਪੂਰਾ ਕਰ ਲਿਆ ਜਾਵੇਗਾ। ਇਸ ਦੇ ਲਈ ਪ੍ਰੀਖਿਆ ਦਾ ਆਯੋਜਨ ਹੋ ਚੁੱਕਾ ਹੈ ਅਤੇ ਇਕ ਹਫ਼ਤੇ ਅੰਦਰ ਨਤੀਜਾ ਐਲਾਨ ਦਿੱਤਾ ਜਾਵੇਗਾ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਅਗਲੇ ਮਹੀਨੇ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦਾ ਮੁੱਖ ਉਦੇਸ਼ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸੀ।

PunjabKesari

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀ ਮਨਪ੍ਰੀਤ ਕੌਰ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ, ਜਿਸ ਦੇ ਲਈ ਉਹ ਸੂਬਾ ਸਰਕਾਰ ਦੀ ਧੰਨਵਾਦੀ ਹੈ। ਨਵ-ਨਿਯੁਕਤ ਕਲਰਕ ਸੰਜੇ ਕੁਮਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਯੁਕਤੀ ਦੀ ਪ੍ਰਕਿਰਿਆ ਪਿਛਲੇ ਕਈ ਸਾਲਾਂ ਤੋਂ ਲਟਕ ਰਹੀ ਸੀ ਪਰ ਮੁੱਖ ਮੰਤਰੀ ਨੇ ਨਿੱਜੀ ਤੌਰ ’ਤੇ ਦਖਲ ਦੇ ਕੇ ਕੰਮ ਨੂੰ ਨੇਪਰੇ ਚਾੜ੍ਹਿਆ। ਇਕ ਹੋਰ ਕਲਰਕ ਹਰਗੋਬਿੰਦ ਸਿੰਘ ਮਾਰਗ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਤਿਹਾਸਕ ਪਹਿਲ ਕੀਤੀ ਹੈ।

ਇਹ ਵੀ ਪੜ੍ਹੋ- ਬਾਰਡਰ ਜਿੱਥੇ ਪਹਿਲਾਂ ਬਾਰੂਦ ਦੀ ਆਉਂਦੀ ਸੀ ਬਦਬੂ, ਉੱਥੇ ਹੁਣ ਫ਼ਸਲਾ ਦੀ ਆਵੇਗੀ ਖੁਸ਼ਬੂ

PunjabKesari

ਜੋ ਕਹਿੰਦੇ ਹਾਂ, ਉਹ ਪੂਰਾ ਕਰਦੇ ਹਾਂ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਜੋ ਕਹਿੰਦੇ ਹਨ, ਉਹ ਪੂਰਾ ਕਰਦੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਵਿਧਾਨ ਸਭਾ ਚੋਣਾਂ ਸਮੇਂ ਦਿੱਤੀ ਗਈ ਸੀ, ਜਿਸ ਨੂੰ ‘ਆਪ’ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਗਾਰੰਟੀ ਮੁਤਾਬਕ ਪੰਜਾਬ ਦੇ 86 ਫੀਸਦੀ ਪਰਿਵਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆਏ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਿਹਨਤ ਦੀ ਕਮਾਈ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਭਾਰਤ ਨੂੰ ਦੁਨੀਆ ਦਾ ਮੋਹਰੀ ਦੇਸ਼ ਬਣਾਉਣ ਲਈ ਸਖਤ ਮਿਹਨਤ ਕਰਨ।

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

PunjabKesari

 


Tanu

Content Editor

Related News