21 ਪੇਟੀਆਂ ਹਰਿਆਣਾ ਸ਼ਰਾਬ ਸਮੇਤ 3 ਗ੍ਰਿਫ਼ਤਾਰ, 1 ਫਰਾਰ

Monday, Nov 20, 2017 - 04:59 AM (IST)

21 ਪੇਟੀਆਂ ਹਰਿਆਣਾ ਸ਼ਰਾਬ ਸਮੇਤ 3 ਗ੍ਰਿਫ਼ਤਾਰ, 1 ਫਰਾਰ

ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। 
ਜਾਣਕਾਰੀ ਅਨੁਸਾਰ ਥਾਣਾ ਮੌੜ ਦੇ ਹੌਲਦਾਰ ਦਰਸ਼ਨ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਬਗੇਰ ਮੁਹੱਬਤ ਤੋਂ ਗੁਰਸੇਵਕ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ ਕਰ ਕੇ 18 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਬਾਹਰਲੇ ਸੂਬੇ ਤੋਂ ਸ਼ਰਾਬ ਲਿਆ ਕੇ ਪੰਜਾਬ ਵਿਚ ਸਪਲਾਈ ਕਰਦਾ ਸੀ।
ਇਕ ਹੋਰ ਮਾਮਲੇ ਵਿਚ ਕੋਟਫੱਤਾ ਪੁਲਸ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਪਿੰਡ ਕਟਾਰ ਸਿੰਘ ਵਾਲਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ 3 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਦੌਰਾਨ 3 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੀਪਕ ਕੁਮਾਰ ਅਤੇ ਤੇਜਾ ਸਿੰਘ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ, ਜਦਕਿ ਮਨਪ੍ਰੀਤ ਸਿੰਘ ਵਾਸੀ ਗਹਿਰੀ ਭਾਗੀ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News