ਯੂਕ੍ਰੇਨ 'ਚ ਫਸੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ 21 ਵਿਦਿਆਰਥੀ, ਚਿੰਤਾ 'ਚ ਪਏ ਮਾਪੇ

Sunday, Feb 27, 2022 - 04:04 PM (IST)

ਕਪੂਰਥਲਾ (ਮਹਾਜਨ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕ੍ਰੇਨ ’ਚ ਫਸੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ 'ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਸਥਾਪਤ ਕੀਤੇ ਹੈਲਪ ਡੈਸਕਾਂ ਰਾਹੀਂ ਉਥੇ ਫਸੇ 21 ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਬੀਤੇ ਕੱਲ ਤੋਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਤੋਂ ਇਲਾਵਾ ਫਗਵਾੜਾ ਦੇ ਕੰਟਰੋਲ ਰੂਮ ਨੰਬਰ 01824-260201, ਸੁਲਤਾਨਪੁਰ ਲੋਧੀ ਦੇ 01828-222525, ਭੁਲੱਥ ਦੇ 01822-244202 ਹੈਲਪਲਾਈਨ ਉੱਪਰ ਪ੍ਰਾਪਤ ਜਾਣਕਾਰੀ ਰਾਹੀਂ 21 ਵਿਦਿਆਰਥੀਆਂ ਦਾ ਡਾਟਾ ਇਕੱਤਰ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਤੁਰੰਤ ਸਾਂਝਾ ਕੀਤਾ ਗਿਆ ਹੈ ਤਾਂ ਜੋ ਉਥੇ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਉਥੇ ਫਸੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ, ਜਿਸ ਕਰਕੇ ਉਥੇ ਫਸੇ ਵਿਦਿਆਰਥੀ ਭਾਰਤੀ ਹਾਈ ਕਮਿਸ਼ਨਰ ਦੇ ਅਧਿਕਾਰੀਆਂ ਨਾਲ ਰਾਬਤੇ ਤੋਂ ਬਿਨਾਂ ਆਪਣਾ ਵਰਤਮਾਨ ਸਥਾਨ ਨਾ ਬਦਲਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੂਕ੍ਰੇਨ ਦੇ ਨੇੜਲੇ ਦੇਸ਼ਾਂ ਦੀਆਂ ਸਰਹੱਦਾਂ ਵੱਲ ਭਾਰਤੀ ਹਾਈ ਕਮਿਸ਼ਨ ਨਾਲ ਤਾਲਮੇਲ ਤੋਂ ਬਿਨਾਂ ਨਾ ਜਾਣ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ 24 ਘੰਟੇ ਕੰਮ ਕਰਨ ਵਾਲੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਨੰਬਰ 1100 (ਪੰਜਾਬ ਵਾਸਤੇ) ਅਤੇ 91-172-4111905 (ਵਿਦੇਸ਼ ਵਾਸਤੇ) ਉੱਪਰ ਸੰਪਰਕ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ: ਨੰਗਲ: ਬੱਚੀਆਂ ਨਾਲ ਯੌਨ ਸ਼ੋਸ਼ਣ ਮਾਮਲੇ 'ਚ ਗ੍ਰਿਫ਼ਤਾਰ ਪ੍ਰਿੰਸੀਪਲ ਨੇ ਪੁੱਛਗਿੱਛ ਦੌਰਾਨ ਕੀਤੇ ਵੱਡੇ ਖ਼ੁਲਾਸੇ

PunjabKesari

ਬੱਚਿਆਂ ਦੇ ਮਾਪੇ ਮੰਗ-ਪੱਤਰ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਦਫ਼ਤਰ
ਉਥੇ ਹੀ ਦੂਜੇ ਪਾਸੇ ਯੂਕ੍ਰੇਨ ’ਚ ਬਣੇ ਤਣਾਅਪੂਰਨ ਹਾਲਾਤ ਨੂੰ ਵੇਖਦੇ ਹੋਏ ਹੁਣ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਵਾਪਸ ਪੰਜਾਬ ਬੁਲਾਉਣ ਲਈ ਸਰਕਾਰਾਂ ਅੱਗੇ ਗੁਹਾਰ ਲਾਉਂਦੇ ਵਿਖਾਈ ਦੇ ਰਹੇ ਹਨ, ਜਿਸ ਕਾਰਨ ਬਹੁਤ ਸਾਰੇ ਪਰਿਵਾਰ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ ਪਰ ਸ਼ਨੀਵਾਰ ਦਾ ਦਿਨ ਹੋਣ ਕਰਕੇ ਪਰਿਵਾਰਾਂ ਨੂੰ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਮਿਲਿਆ।

ਇਹ ਵੀ ਪੜ੍ਹੋ: ਕਾਲੋਨਾਈਜ਼ਰ ਨੇ ਬੇਟੇ ਨੂੰ ਤੋਹਫ਼ਾ ਦੇਣ ਲਈ ਮੰਗਵਾਈ ਸੀ ਲੈਂਬਾਰਗਿਨੀ ਕਾਰ, ਮਿੰਟਾਂ 'ਚ ਉੱਡੇ ਪਰਖੱਚੇ

ਪਿਛਲੇ ਦਿਨਾਂ ਤੋਂ ਰੂਸ ਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਨੇ ਯੂਕ੍ਰੇਨ ਦਾ ਮਾਹੌਲ ਬਦ ਤੋਂ ਬਦਤਰ ਕਰ ਦਿੱਤਾ ਹੈ। ਯੂਕ੍ਰੇਨ ’ਚ ਬਹੁਤ ਸਾਰੇ ਭਾਰਤੀ ਨਾਗਰਿਕ ਫਸੇ ਹੋਏ ਹਨ, ਜੋਕਿ ਬੜੀ ਮੁਸ਼ਕਿਲ ਨਾਲ ਆਪਣੀ ਜ਼ਿੰਦਗੀ ਤੇ ਸਮਾਂ ਬਤੀਤ ਕਰ ਰਹੇ ਹਨ। ਆਪਣਿਆਂ ਬੱਚਿਆਂ ਲਈ ਪਰੇਸ਼ਾਨ ਮਾਪੇ ਅੱਜ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ-ਪੱਤਰ ਦੇਣ ਪਹੁੰਚੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਹੀ ਸਲਾਮਤ ਭਾਰਤ ਵਾਪਸ ਲਿਆਂਦਾ ਜਾਵੇ ਪਰ ਸ਼ਨੀਵਾਰ ਦੀ ਛੁੱਟੀ ਹੋਣ ਕਰਕੇ ਡੀ. ਸੀ. ਦਫ਼ਤਰ ’ਚ ਕੋਈ ਵੀ ਸਰਕਾਰੀ ਅਧਿਕਾਰੀ ਯੂਕ੍ਰੇਨ ’ਚ ਫਸੇ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਨਹੀਂ ਮਿਲਿਆ, ਜਿਸ ਤੋਂ ਬਾਅਦ ਪਰਿਵਾਰਾਂ ਨੂੰ ਬੇਰੰਗ ਹੀ ਵਾਪਸ ਪਰਤਣਾ ਪਿਆ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਫਤਰ ਵਿਖੇ ਜਦੋਂ ਕੋਈ ਅਧਿਕਾਰੀ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਡੀ. ਸੀ. ਕਪੂਰਥਲਾ ਨਾਲ ਫੋਨ ’ਤੇ ਗੱਲਬਾਤ ਕੀਤੀ, ਜਿਸ ’ਤੇ ਉਨ੍ਹਾਂ ਨੇ ਨੋਡਲ ਅਫ਼ਸਰ ਦੀ ਡਿਊਟੀ ਲਾਈ ਅਤੇ ਨੋਡਲ ਅਫ਼ਸਰ ਨੇ ਬੱਚਿਆਂ ਦੇ ਮਾਪਿਆਂ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ: ਏਜੰਟਾਂ ਦੀ ਖੇਡ, ਯੂਰਪ ਦਾ ਲਾਲਚ ਦੇ ਕੇ ਨੌਜਵਾਨਾਂ ਨੂੰ ਭੇਜਿਆ ਯੂਕ੍ਰੇਨ, ਇੰਝ ਵਿਛਾਇਆ ਜਾਂਦੈ ਜਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News