ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

Saturday, Feb 17, 2024 - 05:39 PM (IST)

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

ਪਟਿਆਲਾ (ਕੰਵਲਜੀਤ) : ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਰਨਜੀਤ ਨਾਮ ਦਾ 21 ਸਾਲਾ ਨੌਜਵਾਨ ਜੋ ਕਿ ਪਿੰਡ ਖੰਡੌਲੀ ਦਾ ਰਹਿਣ ਵਾਲਾ ਸੀ ਦੀ ਅੱਜ ਪਟਿਆਲਾ ਦੀ ਕੇਂਦਰੀ ਸੁਧਾਰ ਜੇਲ੍ਹ ਦੇ ਅੰਦਰ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਕੁਝ ਹੀ ਸਮੇਂ ਬਾਅਦ ਜੇਲ੍ਹ ਪ੍ਰਸ਼ਾਸਨ ਉਕਤ ਨੌਜਵਾਨ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਵਿਖੇ ਲੈ ਗਿਆ। 

ਸੂਤਰਾਂ ਮੁਤਾਬਕ ਸ਼ਰਨਜੀਤ ਨੇ ਜੇਲ੍ਹ ਵਿਚ ਖ਼ੁਦਕੁਸ਼ੀ ਲੈ ਕੇ ਆਤਮ ਹੱਤਿਆ ਕੀਤੀ ਹੈ ਪਰ ਇਸ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਸਕੀ ਹੈ। ਫਿਲਹਾਲ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 


author

Gurminder Singh

Content Editor

Related News